
14 ਨੂੰ ਜਲੰਧਰ, ਪਟਿਆਲਾ ਅਤੇ ਫ਼ਿਰੋਜ਼ਪੁਰ ਵਿਚ ਪ੍ਰਦਰਸ਼ਨ ਦਾ ਐਲਾਨ
Shiromani Akali Dal Amritsar and Dal Khalsa will Celebrate 'Black Day' on 15th August Latest News in Punjabi ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਨੇ 15 ਅਗੱਸਤ ਨੂੰ ਪੰਜਾਬ ਲਈ ‘ਕਾਲਾ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਦੋਵਾਂ ਸੰਗਠਨਾਂ ਵਲੋਂ 14 ਅਗੱਸਤ ਨੂੰ ਜਲੰਧਰ, ਪਟਿਆਲਾ ਅਤੇ ਫ਼ਿਰੋਜ਼ਪੁਰ ਵਿਚ ਵੱਖ-ਵੱਖ ਪ੍ਰਦਰਸ਼ਨ ਕੀਤੇ ਜਾਣਗੇ।
ਅੰਮ੍ਰਿਤਸਰ ਵਿਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਰੱਖੜ ਪੁੰਨਿਆ ਦੇ ਮੌਕੇ ਕਾਨਫ਼ਰੰਸ ਕਰ ਰਹੇ ਸਿੱਖਾਂ 'ਤੇ ਸਰਕਾਰ ਵਲੋਂ ਜ਼ੁਲਮ ਕੀਤੇ ਜਾ ਰਹੇ ਹਨ। ਜਿਸ ਦੇ ਰੋਸ ਵਜੋਂ ਅਸੀਂ 15 ਅਗੱਸਤ ਨੂੰ ਕਾਲਾ ਦਿਵਸ ਮਨਾਵਾਂਗੇ"।
ਮਾਨ ਨੇ ਗੰਭੀਰ ਇਲਜ਼ਾਮ ਲਗਾਏ ਕਿ ਸੰਗਰੂਰ ਜੇਲ ਵਿਚ ਗੁਰਵਿੰਦਰ ਸਿੰਘ ਦੀ ਹੱਤਿਆ ਕੀਤੀ ਗਈ ਅਤੇ ਪਟਿਆਲਾ ਵਿਚ ਜਸਪ੍ਰੀਤ ਸਿੰਘ ਨੂੰ ਮਾਰ ਦਿਤਾ ਗਿਆ। ਉਨ੍ਹਾਂ ਅਨੁਸਾਰ ਸਿੱਖਾਂ ਦੇ ਨਕਲੀ ਮੁਕਾਬਲੇ ਕਰਵਾਏ ਜਾ ਰਹੇ ਹਨ। ਮਾਨ ਨੇ ਅੱਗੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੇ ਕੈਬਨਿਟ ਵਿੱਚ ਅਜਿਹੇ ਮੰਤਰੀ ਹਨ ਜਿਨ੍ਹਾਂ 'ਤੇ ਵਿਦੇਸ਼ਾਂ ਵਿਚ ਕਤਲ ਕਰਨ ਦੇ ਦੋਸ਼ ਹਨ।
ਉਨ੍ਹਾਂ ਨੇ ਕਿਹਾ ਕਿ ਹਰਦੀਪ ਸਿੰਘ ਨਿੱਜਰ, ਰਿਪੁਦਮਨ ਸਿੰਘ, ਸਰਦੂਲ ਸਿੰਘ, ਅਵਤਾਰ ਸਿੰਘ ਖੰਡਾ, ਪਰਮਜੀਤ ਪੰਜਵੜ ਅਤੇ ਲਖਬੀਰ ਸਿੰਘ ਰੋਡੇ ਨੂੰ ਵਿਦੇਸ਼ਾਂ ਅਤੇ ਪਾਕਿਸਤਾਨ ਵਿਚ ਮਾਰਿਆ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਵੀ ਸਾਜ਼ਿਸ਼ ਕਰਾਰ ਦਿਤਾ। ਮਾਨ ਨੇ ਕਿਹਾ ਕਿ ਪਨੂੰ ਨੂੰ ਮਾਰਨ ਲਈ ਅਮਰੀਕਾ 'ਚ ਯਾਦਵ ਨਾਲ ਲੱਖਾਂ ਡਾਲਰਾਂ ਦਾ ਸਮਝੌਤਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ 1984 ਦੇ ਦਰਬਾਰ ਸਾਹਿਬ ਹਮਲੇ ਅਤੇ 14 ਸਾਲ ਤੋਂ ਐਸ.ਜੀ.ਪੀ.ਸੀ. ਚੋਣਾਂ ਨਾ ਹੋਣ ਕਾਰਨ ਲੋਕਾਂ ਵਿਚ ਨਾਰਾਜ਼ਗੀ ਹੈ।
ਦਲ ਖ਼ਾਲਸਾ ਦੇ ਬੁਲਾਰੇ ਕਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਰੱਖੜ ਪੁੰਨਿਆ ਦੇ ਮੌਕੇ ਭਲਕੇ ਬਾਬਾ ਬਕਾਲਾ ਵਿਚ ਮਿਰੀ-ਪੀਰੀ ਕਾਨਫ਼ਰੰਸ ਹੋਵੇਗੀ। ਬਿੱਟੂ ਨੇ ਦਾਅਵਾ ਕੀਤਾ ਕਿ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਿਛਲੇ ਪੰਜ ਦਹਾਕਿਆਂ ਤੋਂ ਖ਼ਾਲਿਸਤਾਨ ਲਈ ਸੰਘਰਸ਼ ਕਰ ਰਹੇ ਹਨ। ਦੋਵੇਂ ਸੰਗਠਨਾਂ ਨੇ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇ ਸਿੱਖਾਂ ਨਾਲ ਹੋ ਰਹੀਆਂ ਹਿੰਸਕ ਕਾਰਵਾਈਆਂ ਨਾ ਰੋਕੀਆਂ ਗਈਆਂ ਤਾਂ ਉਨ੍ਹਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
(For more news apart from Shiromani Akali Dal Amritsar and Dal Khalsa will Celebrate 'Black Day' on 15th August Latest News in Punjabi stay tuned to Rozana Spokesman.)