
ਪੰਜਾਬ ਭਰ ‘ਚ ਨਿਰਵਿਘਨ ਚੱਲਣਗੀਆਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਬੱਸਾਂ: ਟਰਾਂਸਪੋਰਟ ਮੰਤਰੀ
ਚੰਡੀਗੜ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ।
ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।
ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ ਮੱਖ ਮਕਸਦ ਹੈ।
ਉਨ੍ਹਾਂ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੂੰ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਹਿਤਾਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਵੀ ਖਿਆਲ ਰੱਖੇਗੀ।