ਕੈਪਟਨ ਆਪਣੇ ਮੰਤਰੀਆਂ ਨਾਲ ਦਿੱਲੀ ਦੇ ਮੁਹੱਲਾ ਕਲੀਨਿਕਾਂ ਤੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ...
Published : Sep 8, 2018, 4:26 pm IST
Updated : Sep 8, 2018, 4:26 pm IST
SHARE ARTICLE
Harpal Singh Cheema
Harpal Singh Cheema

ਕੈਪਟਨ ਆਪਣੇ ਮੰਤਰੀਆਂ ਨਾਲ ਦਿੱਲੀ ਦੇ ਮੁਹੱਲਾ ਕਲੀਨਿਕਾਂ ਤੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ:ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਮੰਤਰੀ ਮੰਡਲ ਨੂੰ ਨਾਲ ਲੈ ਕੇ ਰਾਜਧਾਨੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਚਲਾਏ ਜਾ ਰਹੇ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਪੰਜਾਬ ਦੇ ਲੋਕਾਂ ਨੂੰ ਦਿੱਲੀ ਸਰਕਾਰ ਵਰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਦੁਨੀਆ ਭਰ 'ਚ ਸ਼ਲਾਘਾ ਹੋ ਰਹੀ ਹੈ। ਸੰਯੁਕਤ ਰਾਸ਼ਟਰ ਸੰਘ (ਯੂਐਨਓ) ਦੇ ਸਾਬਕਾ ਸਕੱਤਰ ਜਨਰਲ ਵਾਨ ਕੀ ਮੂਨ ਅਤੇ ਨਾਰਵੇ ਦੇ ਸਾਬਕਾ ਪ੍ਰਧਾਨ ਮੰਤਰੀ ਗਰੋ ਹਾਰਲੇਮ ਬ੍ਰੰਡਤਲੈਂਡ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਦਿੱਲੀ ਸਰਕਾਰ ਦੇ ਮੁਹੱਲਾ ਕਲੀਨਿਕਾਂ, ਪੌਲੀ ਕਲੀਨਿਕਾਂ ਅਤੇ ਹਸਪਤਾਲਾਂ ਦਾ ਉਚੇਚੇ ਤੌਰ 'ਤੇ ਦੌਰਾ ਕਰਨਾ ਅਤੇ ਰੱਜ ਕੇ ਸ਼ਲਾਘਾ ਕਰਨੀ ਨਾ ਕੇਵਲ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ, ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸਿਹਤ ਅਤੇ ਸਰਕਾਰੀ ਸਕੂਲ ਸਿੱਖਿਆ ਦੀ ਹਾਲਤ ਬੇਹੱਦ ਤਰਸਯੋਗ ਹੈ। ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ 'ਚ ਨਾ ਡਾਕਟਰ ਹਨ ਅਤੇ ਨਾ ਦਵਾਈਆਂ ਹਨ। ਗ਼ਰੀਬ ਤੋਂ ਗ਼ਰੀਬ ਲੋਕਾਂ ਨੂੰ ਵੀ ਇਲਾਜ ਲਈ ਮਹਿੰਗੇ ਨਿੱਜੀ ਹਸਪਤਾਲਾਂ ਹੱਥੋਂ ਲੁਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਗ਼ਰੀਬ ਦਲਿਤ ਅਤੇ ਆਮ ਪਰਿਵਾਰਾਂ ਨਾਲ ਸੰਬੰਧਿਤ ਮਰੀਜ਼ ਇਲਾਜ ਤੋਂ ਬਿਨਾ ਦਮ ਤੋੜ ਰਹੇ ਹਨ।

ਚੀਮਾ ਨੇ ਨਾਲ ਹੀ ਕਿਹਾ ਕਿ ਸਰਕਾਰ ਹਸਪਤਾਲਾਂ ਵਾਂਗ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਇੱਕ ਪਾਸੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਕਮੀ ਚੱਲ ਰਹੀ ਹੈ। ਦੂਜੇ ਪਾਸੇ ਹਜ਼ਾਰਾਂ ਦੀ ਗਿਣਤੀ 'ਚ ਯੋਗ ਉਮੀਦਵਾਰ ਨੌਕਰੀਆਂ ਲਈ ਪਹਿਲਾਂ ਬਾਦਲ ਸਰਕਾਰ ਵੇਲੇ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੌਰਾਨ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣ ਲਈ ਮਜਬੂਰ ਹਨ। ਇਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਉਹ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਮਾਡਲ ਨੂੰ ਦੇਖਣ ਅਤੇ ਸਮਝਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement