
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ
ਚੰਡੀਗੜ੍ਹ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਸਾਰੇ ਜ਼ਿਲ੍ਹਾ ਹੈਡਕੁਆਟਰ ਅਤੇ ਪੁਲਿਸ ਵਿੰਗਾਂ ਨੂੰ ਪੱਤਰ ਜਾਰੀ ਕਰਦਿਆਂ ਹੁਕਮ ਦਿੱਤੇ ਹਨ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ 8 ਸਤੰਬਰ ਤੋਂ 20 ਸਤੰਬਰ ਤੱਕ ਕੋਈ ਵੀ ਛੁੱਟੀ ਨਾ ਦਿੱਤੀ ਜਾਵੇ, ਅਤੇ ਜੋ ਛੁੱਟੀਆਂ ਪਹਿਲਾ ਦਿੱਤੀਆਂ ਗਈਆਂ ਹਨ ਉਹਨਾਂ ਨੂੰ ਵੀ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
Letterਤੁਹਾਨੂੰ ਦਸ ਦੇਈਏ ਕਿ ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ। ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹਨ। ਸੂਬੇ `ਚ ਸੁਰਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਇਹ ਕਦਮ ਚੁਕਦਿਆਂ ਹੀ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਤਾ ਜੋ ਸੂਬੇ `ਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਇਆ ਜਾ ਸਕੇ।