ਅਕਾਲੀ-ਭਾਜਪਾ ਵਫ਼ਦ ਨੇ ਰਾਜ ਚੋਣ ਕਮਿਸ਼ਨ ਨੂੰ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਕਿਹਾ
Published : Sep 8, 2018, 6:19 pm IST
Updated : Sep 8, 2018, 6:19 pm IST
SHARE ARTICLE
Bikramjit Majithia and Daljit Singh Cheema
Bikramjit Majithia and Daljit Singh Cheema

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ  ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਾਸਤੇ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ  ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਾਸਤੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈਆਂ ਸਾਰੀਆਂ ਹਿੰਸਾ ਦੀ ਘਟਨਾਵਾਂ ਦੀ ਤੁਰੰਤ ਉੱਚ ਪੱਧਰੀ ਜਾਂਚ ਦਾ ਹੁਕਮ ਦੇਣ ਲਈ ਆਖਿਆ ਹੈ ਅਤੇ ਇਸ ਤੋਂ ਇਲਾਵਾ ਚੋਣਾਂ ਨੂੰ 'ਸੁਤੰਤਰ ਅਤੇ ਨਿਰਪੱਖ' ਤਰੀਕੇ ਨਾਲ ਕਰਵਾਉਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਦੀ ਵੀ ਮੰਗ ਕੀਤੀ ਹੈ।

Bikramjit Majithia And Daljit Singh CheemaBikramjit Majithia And Daljit Singh Cheemaਅਕਾਲੀ ਭਾਜਪਾ ਵਫ਼ਦ ਦੇ ਮੈਂਬਰਾਂ ਵਿਚ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸ਼ਾਮਿਲ ਸਨ ਜਦਕਿ ਭਾਜਪਾ ਵੱਲੋਂ ਮਾਲਵਿੰਦਰ ਸਿੰਘ ਕੰਗ ਅਤੇ ਰਾਜ ਭਾਟੀਆ ਨੇ ਸ਼ਮੂਲੀਅਤ ਕੀਤੀ। ਵਫ਼ਦ ਨੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੱਧੂ ਨੂੰ ਉਹਨਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਲਈ ਆਖਿਆ,

ਜਿਹੜੇ ਆਪਣੇ ਫਰਜ਼ਾਂ ਤੋਂ ਕੁਤਾਹੀ ਕਰਦਿਆਂ ਉਸ ਸਮੇਂ ਮੂਕ ਦਰਸ਼ਕ ਬਣੇ ਰਹੇ ਜਦੋਂ ਕਾਂਗਰਸੀ ਗੁੰਡਿਆਂ ਨੇ ਰੱਜ ਕੇ ਹਿੰਸਾ ਕੀਤੀ ਅਤੇ ਗੋਲੀਆਂ ਚਲਾਈਆਂ ਸਨ। ਉਹਨਾਂ ਨੇ ਐਸਈਸੀ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡਿਓਗ੍ਰਾਫੀ ਬਣਾਏ ਜਾਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ ਜਾਂ ਉਮੀਦਵਾਰਾਂ ਨੂੰ ਇਸ ਦੀ ਆਗਿਆ ਦੇਣ ਲਈ ਆਖਿਆ।

Bikramjit Majithia And Daljit Singh CheemaBikramjit Majithia And Daljit Singh Cheemaਸਰਦਾਰ ਬਿਕਰਮ ਮਜੀਠੀਆ ਨੇ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਕਾਂਗਰਸੀ ਗੁੰਡਿਆਂ ਦੁਆਰਾ ਅਕਾਲੀ-ਭਾਜਪਾ ਵਰਕਰਾਂ ਨੂੰ ਡਰਾਏ-ਧਮਕਾਏ ਜਾਣ ਕਰਕੇ ਪੰਜ ਬਲਾਕਾਂ ਜ਼ੀਰਾ, ਮੱਖੂ, ਗੁਰੂਹਰਸਹਾਇ, ਡੇਰਾ ਬਾਬਾ ਨਾਨਕ ਅਤੇ ਪੱਟੀ ਵਿਚ ਅਕਾਲੀ-ਭਾਜਪਾ ਦਾ ਕੋਈ ਵੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਇਆ। ਉਹਨਾਂ ਮੰਗ ਕੀਤੀ ਕਿ ਨਾਮਜ਼ਦਗੀਆਂ ਭਰਨ ਦੇ ਸਮੇਂ ਵਿਚ ਵਾਧਾ ਕਰਕੇ ਇਹਨਾਂ ਪੰਜਾਂ ਬਲਾਕਾਂ ਦੇ ਉਮੀਦਵਾਰਾਂ ਨੂੰ ਚੋਣਾਂ ਵਿਚ ਭਾਗ ਲੈਣ ਦਾ ਮੌਕਾ ਦਿੱਤਾ ਜਾਵੇ।

ਡਾਕਟਰ ਦਲਜੀਤ ਚੀਮਾ ਨੇ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਜੇਕਰ ਇਹ ਸਾਰੇ ਕਦਮ ਨਾ ਚੁੱਕੇ ਗਏ ਤਾਂ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣਾ ਅਸੰਭਵ ਹੋਵੇਗਾ। ਉਹਨਾਂ ਕਿਹਾ ਕਿ ਪਹਿਲਾਂ ਤੋਂ ਹੀ ਖਰਾਬ ਹੋ ਚੁੱਕਿਆ ਮਾਹੌਲ ਹੋਰ ਮਾੜਾ ਹੋ ਸਕਦਾ ਹੈ ਅਤੇ ਚੋਣਾਂ ਦੌਰਾਨ ਵੱਡੀ ਪੱਧਰ ਉੱਤੇ ਖੂਨ ਖਰਾਬਾ ਹੋਣ ਦਾ ਵੀ ਡਰ ਹੈ।ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜਣ, ਤਰਨ ਤਾਰਨ ਅਤੇ ਪੱਟੀ ਵਿਚ ਵਾਪਰੀਆਂ ਘਟਨਾਵਾਂ ਸਮੇਤ ਹਿੰਸਾ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਬਾਰੇ ਰਾਜ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਦੇਣ ਮਗਰੋਂ ਡਾਕਟਰ ਚੀਮਾ ਨੇ ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। 

Bikramjit Majithia And Daljit Singh CheemaBikramjit Majithia And Daljit Singh Cheemaਉਹਨਾਂ ਦੱਸਿਆ ਕਿ ਲੋਕ ਇਹ ਮਹਿਸੂਸ ਕਰ ਰਹੇ ਸਨ ਕਿ ਨਗਰ ਨਿਗਮ ਚੋਣਾਂ ਦੌਰਾਨ ਨੇ ਕਾਂਗਰਸ ਪਾਰਟੀ ਨੇ ਹਿੰਸਾ ਦੀਆਂ ਸਾਰੀਆਂ ਹੱਦਬੰਦੀਆਂ ਤੋੜ ਦਿੱਤੀਆਂ ਸਨ। ਪਰ ਹੁਣ ਇਹ ਲੱਗਦਾ ਹੈ ਕਿ ਉਦੋਂ ਘੱਟ ਹਿੰਸਾ ਹੋਈ ਸੀ। ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਉਮੀਦਵਾਰਾਂ ਦੇ ਘਰਾਂ ਉੱਤੇ ਛਾਪੇ ਮਾਰ ਕੇ ਉਹਨਾਂ ਨੂੰ ਅਗਵਾ ਕਰਨਾ,

ਪ੍ਰਬੰਧਕੀ ਕੰਪਲੈਕਸਾਂ ਦੇ ਦਰਵਾਜ਼ੇ ਬੰਦ ਕਰਕੇ ਵਿਰੋਧੀ ਉਮੀਦਵਾਰਾਂ ਨੂੰ ਅੰਦਰ ਦਾਖ਼ਲ ਨਾ ਹੋਣ ਦੇਣਾ, ਵਿਰੋਧੀ ਉਮੀਦਵਾਰਾਂ ਉੱਤੇ ਗੋਲੀਆਂ ਚਲਾਉਣਾ ਅਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀ ਜਾਰੀ ਕਰਨ ਤੋਂ ਰੋਕਣ ਲਈ ਸਿਵਲ ਅਧਿਕਾਰੀਆਂ ਉੱਤੇ ਦਬਾਅ ਪਾਉਣਾ ਆਦਿ ਘਟਨਾਵਾਂ ਨੇ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਵਫ਼ਦ ਦੇ ਮੈਂਬਰਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਕੁੱਝ ਕਾਂਗਰਸੀ ਵਿਧਾਇਕ ਅਤੇ ਆਗੂ ਵਾਰ ਵਾਰ ਹਿੰਸਾ ਭੜਕਾ ਰਹੇ ਹਨ, ਜਿਸ ਕਰਕੇ ਉਹਨਾਂ ਨੂੰ ਕਾਨੂੰਨੀ ਨੱਥ ਪਾਈ ਜਾਣੀ ਚਾਹੀਦੀ ਹੈ। ਵਫ਼ਦ ਨੇ ਜ਼ੀਰਾ ਦੇ ਵਿਧਾਇਕ ਕੁਲਦੀਪ ਜ਼ੀਰਾ ਦੀ ਚੋਣ ਕਮਿਸ਼ਨਰ ਨੂੰ ਇਸ ਸੰਬੰਧੀ ਇੱਕ ਵੀਡਿਓ ਵੀ ਵਿਖਾਈ। ਇਸ ਤੋਂ ਇਲਾਵਾ ਇਹ ਦੱਸਿਆ ਕਿ ਕਿਸ ਤਰ•ਾਂ ਜਦੋ ਮਹਿਲਾ ਉਮੀਦਵਾਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਗਈਆਂ ਤਾਂ ਉਹਨਾਂ ਨੂੰ ਵੀ ਡਰਾਇਆ-ਧਮਕਾਇਆ ਗਿਆ ਅਤੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਖੋਹ ਲਏ ਗਏ।

Bikramjit Majithia And Daljit Singh CheemaBikramjit Majithia And Daljit Singh Cheemaਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਹ ਧੱਕੇਸ਼ਾਹੀ ਇਸ ਲਈ ਕਰ ਰਹੀ ਹੈ, ਕਿਉਂਕਿ ਲੋਕਾਂ ਅੱਗੇ ਇਸ ਦੀ ਕਾਰਗੁਜ਼ਾਰੀ ਬਿਲਕੁੱਲ ਜ਼ੀਰੋ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ•ਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਇਸ ਲਈ ਧੱਕੇ ਨਾਲ ਜਿੱਤਣਾ ਚਾਹੁੰਦੀ ਹੈ, ਕਿਉਂਕਿ ਇਹ ਜਾਣਦੀ ਹੈ ਕਿ ਇਹ ਆਪਣੀ  ਕਾਰਗੁਜ਼ਾਰੀ ਦੇ ਦਮ ਉੱਤੇ ਲੋਕਾਂ ਵਿਚ ਨਹੀਂ ਜਾ ਸਕਦੀ। ਇਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਕਿਸਾਨ ਅਜੇ ਤਕ 90  ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਉਡੀਕ ਰਹੇ ਹਨ। ਨੌਜਵਾਨਾਂ ਨੂੰ 'ਘਰ ਘਰ ਨੌਕਰੀ'ਸਕੀਮ ਦੇ ਲਾਗੂ ਹੋਣ ਦਾ ਇੰਤਜ਼ਾਰ ਹੈ। ਇੱਥੋਂ ਤਕ ਕਿ ਦਲਿਤ ਵੀ ਦੁਖੀ ਹਨ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਦਿੱਤੇ ਸਾਰੇ ਲਾਭ ਕਾਂਗਰਸ ਸਰਕਾਰ ਵੱਲੋਂ ਵਾਪਸ ਲੈ ਲਏ ਗਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement