ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ FIR ਦਰਜ
Published : Sep 8, 2019, 2:17 pm IST
Updated : Sep 8, 2019, 2:17 pm IST
SHARE ARTICLE
FIR filed against MLA Simirjit Bains
FIR filed against MLA Simirjit Bains

ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ,

 ਗੁਰਦਾਸਪੁਰ: ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ‘ਤੇ ਮਾਮਲਾ ਦਰਜ ਹੋ ਗਿਆ ਹੈ,  ਜਿਸ ਨੂੰ ਲੈ ਕੇ ਸਿਮਰਜੀਤ ਬੈਂਸ ਹੁਣ ਮੀਡੀਆ ਦੇ ਸਾਹਮਣੇ ਆਏ  ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਇਹ ਕਾਰਵਾਈ ਕਰ ਰਹੀ ਹੈ। ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਗਈ ਹੈ,  ਜਿਸ ਦੇ ਖਿਲਾਫ ਉਨ੍ਹਾਂ ਨੇ ਹਾਈਕੋਰਟ ‘ਚ ਅਪੀਲ ਦਰਜ ਕਰਵਾਈ ਹੈ।  ਇਸ ਨੂੰ ਲੈ ਕੇ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਜੋ ਕਿ ਸਰਾਸਰ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।

Simarjit Singh BainsSimarjit Singh Bains

ਦੱਸ ਦਈਏ ਕਿ ਬੀਤੇ ਦਿਨੀਂ ਬਟਾਲਾ ਫੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਨੇ ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕੀਤੀ ਸੀ। ਇਸ ਨੂੰ ਲੈ ਕੇ ਅੱਜ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ 'ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਟੀਮ ਲੁਧਿਆਣਾ ਰਵਾਨਾ ਹੋ ਗਈ ਹੈ।

Simarjit Singh BainsSimarjit Singh Bains

ਇਸ ਬਾਰੇ ਡੀਐਸਪੀ ਡਾ. ਬਾਕਿਸ਼ਨ ਸਿੰਗਲਾ ਨੇ ਦੱਸਿਆ ਕਿ ਪੰਜ ਸਤੰਬਰ ਨੂੰ ਵਿਧਾਇਕ ਸਿਮਰਜੀਤ ਬੈਂਸ ਬਟਾਲਾ ਬਲਾਸਟ ਨੂੰ ਲੈ ਕੇ ਇੱਥੇ ਪਹੁੰਚੇ ਸੀ। ਉਹ ਕੁਝ ਲੋਕਾਂ ਨੂੰ ਲੈ ਕੇ ਜ਼ਬਰਦਸਤੀ ਦਫਤਰ ਵਿੱਚ ਵੜ ਗਏ। ਉਨ੍ਹਾਂ ਨੇ ਕੰਮ ਵਿੱਚ ਰੁਕਾਵਟ ਪਾਈ ਤੇ ਡਿਪਟੀ ਕਮਿਸ਼ਨਰ ਲਈ ਭੱਦੀ ਸ਼ਬਦਾਵਲੀ ਵਰਤੀ। ਇਸ ਕਰਕੇ ਬੈਂਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement