ਧਰਮਸੋਤ ਦੇ ਨਾਲ-ਨਾਲ 'ਆਪ' ਵੱਲੋਂ ਵਿਧਾਇਕ ਧਾਲੀਵਾਲ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ
Published : Sep 8, 2020, 4:55 pm IST
Updated : Sep 8, 2020, 4:55 pm IST
SHARE ARTICLE
sadhu singh dharamsot
sadhu singh dharamsot

-ਭ੍ਰਿਸ਼ਟਾਚਾਰੀਆਂ ਨੂੰ ਕਲੀਨ ਚਿੱਟ ਦੇਣ ਦੀ ਜ਼ਿੱਦ ਨਾ ਛੱਡੀ ਤਾਂ ਮੁੱਖ ਮੰਤਰੀ ਦਾ ਫਾਰਮ ਹਾਊਸ ਘੇਰਾਂਗੇ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ,  8 ਸਤੰਬਰ 2020 - ਦਲਿਤ ਵਿਦਿਆਰਥੀਆਂ ਨਾਲ ਸੰਬੰਧਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ ਦੇ ਬਹੁਕਰੋੜੀ ਘੁਟਾਲੇ 'ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ-ਨਾਲ ਹੁਣ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਦਾ ਨਾਮ ਉੱਛਲਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਧਾਲੀਵਾਲ ਵਿਰੁੱਧ ਵੀ ਫਗਵਾੜਾ 'ਚ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।

Captain Amarinder Singh Captain Amarinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਾਹਮਣੇ ਸਵਾਲ ਉਠਾਇਆ ਹੈ ਕਿ ਆਖ਼ਿਰ ਅਜਿਹੀ ਕਿਹੜੀ ਮਜਬੂਰੀ ਹੈ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਸੁਨਹਿਰਾ ਭਵਿੱਖ ਕਤਲ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਇਸ ਪੂਰੇ ਗਿਰੋਹ ਨੂੰ ਬਚਾਉਣ 'ਤੇ ਲੱਗੇ ਹੋਏ ਹਨ?

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਸੀਨੀਅਰ ਆਈਏਐਸ ਵੱਲੋਂ ਦਸਤਾਵੇਜ਼ੀ ਸਬੂਤਾਂ ਨਾਲ ਕੀਤੀ ਜਾਂਚ ਨੇ ਇਸ ਗਿਰੋਹ ਦੇ ਸਰਗਨਾ ਮੰਤਰੀ ਸਮੇਤ ਸਮੁੱਚੇ ਭ੍ਰਿਸਟਤੰਤਰ ਦੇ ਪਾਜ ਉਧੇੜ ਦਿੱਤੇ ਹਨ, ਪਰੰਤੂ ਮੁੱਖ ਮੰਤਰੀ ਅਮਰਿੰਦਰ ਸਿੰਘ ਜਿਸ ਢੀਠਤਾ ਜਾਂ ਬੇਵਸੀ ਕਾਰਨ ਧਰਮਸੋਤ ਨੂੰ ਬਰਖ਼ਾਸਤ ਕਰਨ ਤੋਂ ਝਿਜਕ ਰਹੇ ਹਨ, ਉਸ ਤੋਂ ਸਿੱਧਾ ਸ਼ੱਕ ਪੈਂਦਾ ਹੈ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਖ਼ੁਰਦ-ਬੁਰਦ ਕੀਤੀ ਰਾਸ਼ੀ ਦਾ ਵੱਡਾ ਹਿੱਸਾ ਮੁੱਖ ਮੰਤਰੀ ਦੇ 'ਮੋਤੀ ਮਹਿਲ' ਜਾਂ ਸਿੱਸਵਾਂ ਫਾਰਮ ਹਾਊਸ ਪਹੁੰਚਿਆ ਹੈ।

Balwinder Singh DhaliwalBalwinder Singh Dhaliwal

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਮੰਤਰੀ ਅਤੇ ਡਿਪਟੀ ਡਾਇਰੈਕਟਰ 64 ਕਰੋੜ ਰੁਪਏ ਦੇ ਯੋਜਨਾਬੱਧ ਘਪਲਾ ਕਰ ਜਾਣ, ਪਰੰਤੂ ਸਮਾਜਿਕ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਭਿਣਕ ਤੱਕ ਵੀ ਨਾ ਪਵੇ ਅਤੇ ਉਸ ਸਮੇਂ ਡਾਇਰੈਕਟਰ ਬਲਵਿੰਦਰ ਸਿੰਘ ਧਾਲੀਵਾਲ ਹੀ ਸਨ। ਚੀਮਾ ਨੇ ਐਲਾਨ ਕੀਤਾ ਕਿ ਜਦ ਤੱਕ ਧਰਮਸੋਤ ਅਤੇ ਬਾਕੀ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕੇਸ ਦਰਜ਼ ਨਹੀਂ ਕੀਤੇ ਜਾਂਦੇ ਉਦੋਂ ਤੱਕ 'ਆਪ' ਦਾ ਨਾਭੇ ਵਿਖੇ ਜਾਰੀ ਰੋਸ ਧਰਨਾ (ਜੋ ਅੱਜ 9ਵੇਂ ਦਿਨ 'ਚ ਪਹੁੰਚ ਗਿਆ ਹੈ) ਜਾਰੀ ਰਹੇਗਾ ਅਤੇ ਫਗਵਾੜਾ 'ਚ ਇੱਕ ਹੋਰ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ।

 

ਜੇਕਰ ਫਿਰ ਵੀ ਮੁੱਖ ਮੰਤਰੀ ਧਰਮਸੋਤ ਨੂੰ 'ਕਲੀਨ ਚਿੱਟ' ਦੇਣ ਲਈ ਬਜ਼ਿਦ ਰਹਿੰਦੇ ਹਨ ਤਾਂ ਆਉਂਦੇ ਦਿਨਾਂ 'ਚ 'ਆਪ' ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰੇਗੀ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਇਸ ਘੁਟਾਲੇ ਲਈ ਗਠਿਤ ਕੇਂਦਰੀ ਜਾਂਚ ਟੀਮ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕੰਮ ਕਰੇ ਅਤੇ ਜਾਂਚ ਦੇ ਦਾਇਰੇ 'ਚ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਭੂਮਿਕਾ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ।

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement