
ਰੋਜ਼ ਗਾਰਡਨ ਨੇੜੇ ਪਾਣੀ ਨਿਕਾਸੀ ਦੇ ਹੱਲ ਲਈ ਢੁਕਵੇਂ ਯਤਨ ਜਾਰੀ : ਦਾਮਨ ਥਿੰਦ ਬਾਜਵਾ
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ (ਦਰਸ਼ਨ ਸਿੰਘ ਚੌਹਾਨ) ਸਥਾਨਕ ਰੋਜ਼ ਗਾਰਡਨ ਨੇੜੇ ਪਾਣੀ ਨਿਕਾਸੀ ਦੀ ਲੋਕਾਂ ਨੂੰ ਲਗਾਤਾਰ ਪੇਸ਼ ਆ ਰਹੀ ਸਮੱਸਿਆ ਦੇ ਹੱਲ ਲਈ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਨੇ ਮੌਕੇ ਤੇ ਪਹੁੰਚਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਨਾਲ ਢੁਕਵੇਂ ਹੱਲ ਲਈ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਕੁੱਲ ਹਿੰਦ ਯੂਥ ਕਾਂਗਰਸ ਦੀ ਸਕੱਤਰ ਅਤੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਰੋਜ਼ ਗਾਰਡਨ ਨੇੜਲੇ ਇਲਾਕੇ ਅੰਦਰ ਪਾਣੀ ਨਿਕਾਸੀ ਦੇ ਢੁਕਵੇਂ ਹੱਲ ਲਈ ਯਤਨ ਕੀਤੇ ਜਾ ਰਹੇ, ਹਰ ਹਾਲਤ ਦੇ ਵਿੱਚ ਲੋਕਾਂ ਨੂੰ ਦਰਪੇਸ਼ ਆ ਰਹੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।ਉਨ੍ਹਾਂ ਨੇ ਦੱਸਿਆ ਕਿ ਰੋਜ਼ ਗਾਰਡਨ ਦੇ ਨੇੜੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇੱਥੇ ਦੋ ਡਰੇਨੇਜ਼ ਬਣਾਉਣ ਦੀ ਲੋੜ ਸੀ ਪਰ ਇੱਥੇ ਇੱਕ ਡਰੇਨਜ ਹੋਣ ਕਰਕੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਹੁੰਦੀ ਸੀ ।
ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਇਲਾਕੇ ਅੰਦਰ ਇੱਕ ਹੋਰ ਡਰੇਨ ਬਣਾਈ ਜਾਵੇਗੀ । ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸੁਪਰ ਮਸ਼ੀਨਾਂ ਨਾਲ ਸੀਵਰੇਜ਼ ਦੀ ਸਫਾਈ ਕੀਤੀ ਜਾ ਰਹੀ ਹੈ ਜਿਸ ਨਾਲ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋਵੇਗੀ।
ਉਨ੍ਹਾਂ ਕਿਹਾ ਕਿ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਿਕਾਸ ਲਈ ਕੈਪਟਨ ਸਰਕਾਰ ਦ੍ਰਿੜ ਸੰਕਲਪ ਹੈ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੇ ਨਵੀਨੀਕਰਨ ਕਰਨ ਉਪਰ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਫੋਟੋ ਨੰ: 7 ਐਸਐਨਜੀ 15image
ਫੋਟੋ ਕੈਪਸਨ,,, ਸੁਨਾਮ ਵਿਖੇ ਦਾਮਨ ਬਾਜਵਾ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।