ਆਰਡੀਨੈਂਸਾਂ, ਬਿਜਲੀ ਬਿਲ ਬਾਰੇ ਸੰਸਦ 'ਚ ਜਾਣ ਤੋਂ ਪਹਿਲਾਂ ਸਟੈਂਡ ਸਪਸ਼ਟ ਕਰਨ ਬਾਦਲ - 'ਆਪ'
Published : Sep 8, 2020, 4:02 pm IST
Updated : Sep 8, 2020, 4:02 pm IST
SHARE ARTICLE
Sukhbir Badal With Harsimrat Badal
Sukhbir Badal With Harsimrat Badal

ਮਾਨਸੂਨ ਇਜਲਾਸ 'ਚ ਹਿੱਸਾ ਲੈਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਚੁਨੌਤੀ

ਚੰਡੀਗੜ੍ਹ, 8 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ ਹੈ ਕਿ ਉਹ ਸੰਸਦ ਦੇ ਮਾਨਸੂਨ ਇਜਲਾਸ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਪੰਜਾਬ ਦੀ ਜਨਤਾ ਅਤੇ ਦੁਨੀਆ ਭਰ 'ਚ ਵੱਸਦੇ ਪੰਜਾਬੀਆਂ ਨੂੰ ਸਪਸ਼ਟ ਕਰਨ ਕਿ ਕੇਂਦਰੀ ਖੇਤੀ ਆਰਡੀਨੈਂਸਾਂ, ਕੇਂਦਰੀ ਬਿਜਲੀ ਸੁਧਾਰ ਸੋਧ ਬਿਲ-2020 ਅਤੇ ਕੇਂਦਰ ਸਰਕਾਰ ਵੱਲੋਂ ਜੰਮੂ ਅਤੇ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਮਤਰੇਏ ਸਲੂਕ ਬਾਰੇ ਉਨ੍ਹਾਂ (ਬਾਦਲ ਜੋੜੀ) ਦਾ ਕੀ ਸਟੈਂਡ ਹੋਵੇਗਾ?

AAPAAP

ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ,  ਕੁਲਵੰਤ ਸਿੰਘ ਪੰਡੋਰੀ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿਲ-2020 ਅਤੇ ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਵਿਤਕਰੇਬਾਜ਼ੀ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਵਿਰੁੱਧ ਭੁਗਤ ਦੇ ਫ਼ੈਸਲੇ ਹਨ। ਜਿੰਨਾ ਦਾ ਸੰਸਦ 'ਚ ਵਿਰੋਧ ਕਰਨਾ ਲੋਕ ਸਭਾ ਅਤੇ ਰਾਜ ਸਭਾ 'ਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਦਾ ਫ਼ਰਜ਼ ਹੈ।

Principal Budh RamPrincipal Budh Ram

'ਆਪ' ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਵਿੱਖ ਅਤੇ ਮਾਨ-ਸਨਮਾਨ ਨਾਲ ਜੁੜੇ ਇਨ੍ਹਾਂ ਭਖਵੇਂ ਮੁੱਦਿਆਂ 'ਤੇ ਹਰੇਕ ਪੰਜਾਬੀ ਸੰਸਦ ਮੈਂਬਰ ਦੀ ਪਰਖ ਦੀ ਘੜੀ ਹੋਵੇਗੀ ਕਿ ਉਹ ਪੰਜਾਬ ਅਤੇ ਪੰਜਾਬੀਅਤ ਦੇ ਹੱਕ 'ਚ ਭੁਗਤਦਾ ਹੈ ਜਾਂ ਫਿਰ ਕੇਂਦਰ ਸਰਕਾਰ ਦੇ ਇਨ੍ਹਾਂ ਮਾਰੂ ਅਤੇ ਤਾਨਾਸ਼ਾਹੀ ਫ਼ੈਸਲਿਆਂ ਦੇ ਹੱਕ 'ਚ ਵੋਟ ਪਾਉਂਦਾ ਹੈ।

Baljinder Kaur Baljinder Kaur

'ਆਪ' ਵਿਧਾਇਕਾਂ ਨੇ ਸਾਰੇ ਪੰਜਾਬੀ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜਮਹੂਰੀਅਤ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ਅਤੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਪਾਰਟੀ ਪੱਧਰਾਂ ਤੋਂ ਉੱਤੇ ਉੱਠ ਕੇ ਜਿੱਥੇ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿਲ ਦਾ ਸਦਨ ਦੇ ਅੰਦਰ ਅਤੇ ਬਾਹਰ ਤਿੱਖਾ ਵਿਰੋਧ ਕਰਨ ਉੱਥੇ ਜੰਮੂ-ਕਸ਼ਮੀਰ 'ਚ ਪੰਜਾਬੀ ਦਾ ਸਰਕਾਰੀ ਭਾਸ਼ਾ ਵਜੋਂ ਰੁਤਬਾ ਬਹਾਲ ਕਰਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement