
ਭਾਕਿਯੂ (ਡਕੌਂਦਾ) ਨੇ ਬਲਾਕ ਪੱਧਰੀ ਮੀਟਿੰਗ 'ਚ ਬਰਨਾਲਾ ਕਾਨਫ਼ਰੰਸ ਦੀ ਤਿਆਰੀ ਕੀਤੀ
ਭਵਾਨੀਗੜ੍ਹ, 7 ਸਤੰਬਰ (ਗੁਰਪ੍ਰੀਤ ਸਿੰਘ ਸਕਰੌਦੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਬਲਾਕ ਪੱਧਰੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 14 ਸਤੰਬਰ ਨੂੰ ਬਰਨਾਲੇ ਵਿਖੇ ਰੱਖੀ ਗਈ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਦੀ ਤਿਆਰੀ ਕੀਤੀ।
ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਬਿੱਲ ਦੇ ਖਿਲਾਫ ਸੰਘਰਸ਼ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੈਲੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰੋਨਾ ਸੰਕਟ ਦੀ ਆੜ ਹੇਠ ਕਾਲੇ ਕਾਨੂੰਨ ਲਾਗੂ ਕਰਕੇ ਜਨਤਕ ਘੋਲਾਂ ਨੂੰ ਦਬਾਉਣ ਦੀ ਸਾਜਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੈਲੀ ਵਿੱਚ ਸ਼ਾਮਲ ਕਰਨ ਲਈ ਸਾਰੀਆਂ ਇਕਾਈਆਂ ਨੂੰ ਜੋਰਦਾਰ ਢੰਗ ਨਾਲ ਪ੍ਰਚਾਰ ਮੁਹਿੰਮ ਵਿੱਚ ਜੁਟ ਜਾਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਨਛੱਤਰ ਸਿੰਘ ਝਨੇੜੀ, ਬੁੱਧ ਸਿੰਘ ਬਾਲਦ, ਰਣਧੀਰ ਸਿੰਘ ਭੱਟੀਵਾਲ, ਸੁਖਦੇਵ ਸਿੰਘ ਮਾਝਾ ਅਤੇ ਪ੍ਰਗਟ ਸਿੰਘ ਮੱਟਰਾਂ ਸਮੇਤ ਸਮੂਹ ਇਕਾਈਆਂ ਦੇ ਨੁਮਾਇੰਦੇ ਹਾਜਰ ਸਨ। ਇਸ ਮੌਕੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਇਲਾਵਾ ਪਿੰਡ ਬਲਿਆਲ ਦੀ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਮੁਖਤਿਆਰ ਸਿੰਘ ਪ੍ਰਧਾਨ, ਜਗਮੇਲ ਸਿੰਘ ਸੀਨੀਅਰ ਮੀਤ ਪ੍ਰਧਾਨ, ਰਣਧੀਰ ਸਿੰਘ ਭੋਲਾ ਮੀਤ ਪ੍ਰਧਾਨ, ਜੰਗ ਸਿੰਘ ਜਨਰਲ ਸਕੱਤਰ, ਸਤਗੁਰ ਸਿੰਘ ਸਕੱਤਰ, ਸੁਖਵਿੰਦਰ ਸਿੰਘ ਖਜਾਨਚੀ, ਮਲਕੀਤ ਸਿੰਘ ਪ੍ਰੈਸ ਸਕੱਤਰ, ਹਰਚਰਨ ਸਿੰਘ ਜਥੇਬੰਦਕ ਸਕੱਤਰ ਅਤੇ ਹਾਕਮ ਸਿੰਘ ਸਹਾਇਕ ਵਿਤ ਸਕੱਤਰ ਚੁਣੇ ਗਏ।
ਫੋਟੋ ਨੰ: 7 ਐਸਐਨਜੀ 25image
ਕੈਂਪਸਨ :