ਮੁੱਖ ਮੰਤਰੀ ਨੇ ਡੀਜੀਪੀਨੂੰ ਕੋਰੋਨਾ ਅਫ਼ਵਾਹਾਂ ਫੈਲਾਉਣਵਾਲੀਆਂ ਵੈਬਚੈਨਲਾਂ ਵਿਰੁਧਕਾਰਵਾਈ ਦੇਦਿਤੇ ਆਦੇਸ਼
Published : Sep 8, 2020, 1:08 am IST
Updated : Sep 8, 2020, 1:08 am IST
SHARE ARTICLE
image
image

ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਕੋਰੋਨਾ ਅਫ਼ਵਾਹਾਂ ਫੈਲਾਉਣ ਵਾਲੀਆਂ ਵੈਬ ਚੈਨਲਾਂ ਵਿਰੁਧ ਕਾਰਵਾਈ ਦੇ ਦਿਤੇ ਆਦੇਸ਼

ਹੁਣ ਤਕ 54 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ : ਡੀਜੀਪੀ ਗੁਪਤਾ
 

ਚੰਡੀਗੜ੍ਹ, 7 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲਿਆਂ ਵਿਰੁਧ ਸਿਕੰਜਾ ਕਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿਤੇ ਕਿ ਮਹਾਂਮਾਰੀ ਬਾਰੇ ਲੋਕਾਂ ਵਿਚ ਅਫ਼ਵਾਹਾਂ ਫੈਲਾਉਣ ਅਤੇ ਕੋਵਿਡ ਬਾਰੇ ਝੂਠਾ ਪ੍ਰਚਾਰ ਕਰਨ ਵਾਲੇ ਵੈਬ ਚੈਨਲਾਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।    ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਆਖਿਆ ਕਿ ਵਿਦੇਸ਼ਾਂ ਵਿਚ ਸਰਗਰਮ ਭਾਰਤ ਵਿਰੋਧੀ ਤੱਤਾਂ ਵਲੋਂ ਦਿਤੇ ਜਾਂਦੇ ਬਿਆਨਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਅਤੇ ਅਜਿਹੇ ਲੋਕਾਂ ਵਿਰੁਧ ਕੇਸ ਦਰਜ ਕੀਤੇ ਜਾਣ, ਭਾਵੇਂ ਉਹ ਕਿਸੇ ਵੀ ਕੋਨੇ ਵਿਚ ਬੈਠ ਕੇ ਸੋਸ਼ਲ ਮੀਡੀਆ ਅਤੇ ਵੈਬ ਚੈਨਲਾਂ ਉਤੇ ਗੁੰਮਰਾਹਕੁੰਨ ਪ੍ਰਚਾਰ ਅਤੇ ਅਫ਼ਵਾਹਾਂ ਫੈਲਾ ਰਹੇ ਹੋਣ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਨਿਰਦੇਸ਼ ਦਿਤੇ ਕਿ ਅਜਿਹੇ ਤੱਤਾਂ 'ਤੇ ਭਾਰਤ ਵਿਚ ਪਾਬੰਦੀ ਲਗਾਉਣ ਦੀ ਪ੍ਰਕਿਰਿਆ ਵੀ ਅਮਲ ਵਿਚ ਲਿਆਂਦੀ ਜਾਵੇ।    ਇਹ ਹਦਾਇਤਾਂ ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਅਫ਼ਵਾਹ ਫੈਲਾਉਣ ਵਾਲੇ ਅਜਿਹੇ ਤੱਤਾਂ ਵਿਰੁਧ ਮਾਮਲੇ ਦਰਜ ਕਰਨ ਦੀ ਮੁਹਿੰਮ ਦੌਰਾਨ ਜਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਹੋਈ ਵਰਚੁਅਲ ਮੀਟਿੰਗ ਵਿਚ ਡੀ.ਜੀ.ਪੀ. ਨੇ ਦਸਿਆ ਕਿ ਪਿਛਲੇ 10 ਦਿਨਾਂ ਦੇ ਅੰਦਰ ਅਫ਼ਵਾਹਾਂ ਫੈਲਾਉਣ ਵਾਲਿਆਂ, ਗੁੰਮਰਾਹਕੁੰਨ ਵੀਡੀਉ ਰਾਹੀਂ ਕੋਵਿਡ ਵਿਰੁਧ ਵਿੱਢੀ ਜੰਗ ਵਿਚ ਅੜਿੱਕੇ ਢਾਹੁਣ ਅਤੇ ਲੋਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਸਹੀ ਤਰੀਕੇ ਨਾਲ ਇਲਾਜ ਕਰਵਾਉਣ ਦੇ ਰਾਹ ਵਿਚ ਰੁਕਾਵਟ ਪੈimageimageਦਾ ਕਰਨ ਵਾਲਿਆਂ ਵਿਰੁਧ 8 ਮਾਮਲੇ ਦਰਜ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement