ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਮਿਲੀ ਧਮਕੀ
Published : Sep 8, 2020, 2:14 am IST
Updated : Sep 8, 2020, 2:14 am IST
SHARE ARTICLE
image
image

ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਮਿਲੀ ਧਮਕੀ

ਹਿਸਾਰ, 7 ਸਤੰਬਰ : ਹਰਿਆਣਾ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਸਟੇਸ਼ਨਾਂ ਸਮੇਤ ਟਰੇਨਾਂ ਦੀ ਸੁਰੱਖਿਆ ਵਧਾ ਦਿਤੀ ਗਈ ਹੈ। ਰੇਲਵੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਕਾਨੇਰ ਡਿਵੀਜ਼ਨ ਤੋਂ ਆਰ. ਪੀ. ਐੱਫ. ਨੂੰ ਚਿੱਠੀ ਭੇਜੀ ਗਈ, ਜਿਸ ਵਿਚ ਦਸਿਆ ਗਿਆ ਕਿ ਪਾਕਿਸਤਾਨ ਦੇ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਕੁਝ ਅਤਿਵਾਦੀ ਰਾਜਸਥਾਨ ਨੰਬਰ ਦੀ ਕਾਰ 'ਚ ਘੁੰਮ ਰਹੇ ਹਨ ਅਤੇ ਉਹ ਕਿਸੇ ਵੀ ਥਾਂ 'ਤੇ ਧਮਾਕਾ ਕਰ ਸਕਦੇ ਹਨ। ਆਰ. ਪੀ. ਐੱਫ. ਥਾਣਾ ਮੁਖੀ ਬੀਰਬਲ ਕੁਮਾਰ ਨੇ ਦਸਿਆ ਕਿ ਦੋ ਦਿਨ ਪਹਿਲਾਂ ਹੀ ਆਰ. ਪੀ. ਐੱਫ. ਨੂੰ ਜੀ. ਆਰ. ਪੀ. ਦੇ ਜ਼ਰੀਏ ਇਕ ਚਿੱਠੀ ਮਿਲੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਕ ਅਣਪਛਾਤੀ ਜ਼ਨਾਨੀ ਨੇ ਹੈਲਪਲਾਈਨ ਨੰਬਰ 'ਤੇ ਫ਼ੋਨ ਕਰ ਕੇ ਦਸਿਆ ਕਿ ਉਨ੍ਹਾਂ ਨੇ ਕੁਝ ਨੌਜਵਾਨਾਂ ਨੂੰ ਆਪਸ ਵਿਚ ਇਸ ਬਾਰੇ ਗੱਲ ਕਰਦੇ ਸੁਣਿਆ ਕਿ ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣਾ ਹੈ। ਜ਼ਨਾਨੀ ਕੌਣ ਸੀ, ਇਹ ਪਤਾ ਨਹੀਂ ਲੱਗ ਸਕਿਆ ਹੈ। ਕੁਮਾਰ ਨੇ ਦੱਸਿਆ ਕਿ ਰੇਲਵੇ ਅਧਿਕਾਰੀਆਂ ਨੇ ਜੀ. ਆਰ. ਪੀ. ਦੀ ਚਿੱਠੀ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨਾਂ ਅਤੇ ਟਰੇਨਾਂ ਵਿਚ ਸੁਰੱਖਿਆ ਵਧਾ ਦਿਤੀ ਹੈ।  (ਏਜੰਸੀ)

SHARE ARTICLE

ਏਜੰਸੀ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement