
ਭਾਰਤ ਦੁਨੀਆਂ ਦਾ ਦੂਸਰਾ ਕੋਰੋਨਾ ਪ੍ਰਭਾਵਤ ਦੇਸ਼ ਬਣਿਆ
ਇਕ ਦਿਨ 'ਚ ਰੀਕਾਰਡ 90 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ
ਨਵੀਂ ਦਿੱਲੀ, 7 ਸਤੰਬਰ: ਦੇਸ਼ ਵਿਚ ਇਕ ਦਿਨ ਦਿਨ ਵਿਚ 90,802 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਕੋਵਿਡ-19 ਮਰੀਜ਼ਾਂ ਦੀ ਗਿਣਤੀ 42 ਲੱਖ ਦੇ ਪਾਰ ਪਹੁੰਚ ਗਈ ਹੈ ਜਦੋਂ ਕਿ ਇਨ੍ਹਾਂ ਵਿਚੋਂ 32,50,429 ਲੋਕਾਂ ਦੇ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਦੇਸ਼ ਵਿਚ ਸਿਹਤਯਾਬ ਹੋਣ ਦੀ ਦਰ ਸੋਮਵਾਰ ਨੂੰ 77.30 ਫ਼ੀ ਸਦੀ ਹੋ ਗਈ ਹੈ। ਇਸ ਨਾਲ ਹੀ ਭਾਰਤ ਨੇ ਬ੍ਰਾਜ਼ੀਲ ਨੂੰ ਪਿੱਛੇ ਛੱਡ ਦਿਤਾ ਹੈ। ਭਾਰਤ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲਿਆਂ ਨਾਲ ਦੁਨੀਆਂ ਦਾ ਦੂਜਾ ਮੋਹਰੀ ਦੇਸ਼ ਬਣ ਗਿਆ ਹੈ।
ਕੇਂਦਰੀ ਸਿਹਤ ਮਹਿਕਮੇ ਦੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੁਲ ਮਾਮਲੇ 42,04,613 ਹੋ ਗਏ ਹਨ, ਜਦੋਂ ਕਿ ਪਿਛਲੇ 24 ਘੰਟਿਆਂ ਵਿਚ 1,016 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 71,642 ਹੋ ਗਈ ਹੈ। ਕੋਵਿਡ-19 ਨਾਲ ਮਰਨ ਵਾਲਿਆਂ ਦੀ ਦਰ ਹੋਰ ਘੱਟ ਕੇ 1.70 ਫ਼ੀ ਸਦੀ ਹੋ ਗਈ ਹੈ।
ਅੰਕੜਿਆਂ ਅਨੁਸਾਰ ਦੇਸ਼ ਵਿਚ 8,92,542 ਲੋਕ ਹਾਲੇ ਵੀ ਕੋਰੋਨਾ ਦੀ ਲਪੇਟ ਵਿਚ ਹਨ, ਜੋ ਕੁਲ ਮਾਮਲਿਆਂ ਦਾ 20.99 ਫ਼ੀ ਸਦੀ ਹੈ। ਭਾਰਤ ਵਿਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 7 ਅਗੱਸਤ ਨੂੰ 20 ਲੱਖ ਦੇ ਪਾਰ, 23 ਅਗੱਸਤ ਨੂੰ 30 ਲੱਖ ਦੇ ਪਾਰ ਅਤੇ 5 ਸਤੰਬਰimage ਨੂੰ 40 ਲੱਖ ਦੇ ਪਾਰ ਪਹੁੰਚ ਗਈ ਸੀ। (ਪੀ.ਟੀ.ਆਈ)