
ਕੋਰੋਨਾ ਮਹਾਂਮਾਰੀ ਨਾਲ ਪੰਜਾਬ ਵਿਚ ਇਕ ਦਿਨ ਦੌਰਾਨ 61 ਮੌਤਾਂ ਹੋਈਆਂ
ਚੰਡੀਗੜ੍ਹ, 7 ਸਤੰਬਰ (ਨੀਲ ਭਲਿੰਦਰ ਸਿੰਘ) : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 61 ਲੋਕਾਂ ਦੀ ਮੌਤ ਹੋ ਗਈ ਜਦਕਿ 2110 ਨਵੇਂ ਕੇਸ ਸਾਹਮਣੇ ਆਏ ਜਿਸ ਨਾਲ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 1923 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਤਾਜ਼ਾ ਅਧਿਕਾਰਤ ਅੰਕੜਿਆਂ ਮੁਤਾਬਕ ਸੂਬੇ ਵਿਚ ਕੁਲ 12,12,432 ਲੋਕਾਂ ਦੇ ਸੈਂਪਲ ਹੁਣ ਤਕ ਕੋਵਿਡ ਟੈਸਟ ਲਈ ਭੇਜੇ ਜਾ ਚੁਕੇ ਹਨ ਜਿਸ ਵਿਚ 65,583 ਮਰੀਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਜਦਕਿ 47020 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰ ਦਿਤਾ ਗਿਆ ਹੈ। ਇਨ੍ਹਾਂ ਕੇਸਾਂ 'ਚ 16640 ਲੋਕ ਐਕਟਿਵ ਮਰੀਜ਼ ਹਨ। ਪੰਜਾਬ ਅੰਦਰ 534 ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਜਦਕਿ 75 ਮਰੀਜ਼ ਵੈਂਟੀਲੇਟਰ 'ਤੇ ਹਨ।
image