ਕੋਵਿਡ-19 ਸਬੰਧੀ ਫੈਲਾਏ ਜਾ ਰਹੇ ਭਰਮਾਂ ਵਿਰੁੱਧ ਜਲਦ ਸ਼ੁਰੂ ਹੋਵੇਗੀ ਵਿਆਪਕ ਜਾਗਰੂਕਤਾ ਮੁਹਿੰਮ
Published : Sep 8, 2020, 5:54 pm IST
Updated : Sep 8, 2020, 5:54 pm IST
SHARE ARTICLE
Youth Development Board’s Senior Vice Chairman emphasis for vigorous awareness campaign against misconceptions of COVID-19
Youth Development Board’s Senior Vice Chairman emphasis for vigorous awareness campaign against misconceptions of COVID-19

ਮਹਾਂਮਾਰੀ ਵਿਰੁੱਧ ਲੜ ਕੇ ਜਾਨਾਂ ਗੁਆਉਣ ਵਾਲੇ ਕੋਰੋਨਾ ਯੋਧਿਆਂ ਨਾਲ ਪ੍ਰਗਟਾਈ ਹਮਦਰਦੀ

 ਚੰਡੀਗੜ੍ਹ, 8 ਸਤੰਬਰ: ਕੋਵਿਡ-19 ਮਹਾਂਮਾਰੀ ਸਬੰਧੀ ਭਰਮ ਫੈਲਾਉਣ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪ੍ਰਿੰਸ ਖੁੱਲਰ ਨੇ ਮਰੀਜ਼ਾਂ ਨਾਲ ਵਧ ਰਹੇ ਭੇਦ-ਭਾਵ ਅਤੇ ਵਿਤਕਰੇ ਨੂੰ ਦੂਰ ਕਰਨ ਲਈ ਵਿਆਪਕ ਸੋਸ਼ਲ ਮੀਡੀਆ ਮੁਹਿੰਮ ਵਿੱਢਣ 'ਤੇ ਜ਼ੋਰ ਦਿੱਤਾ।

Youth Development Board’s Senior Vice Chairman emphasis for vigorous awareness campaign against misconceptions of COVID-19Youth Development Board’s Senior Vice Chairman emphasis for vigorous awareness campaign against misconceptions of COVID-19

ਪੰਜਾਬ ਦੇ ਡੀ.ਜੀ.ਪੀ. ਨੂੰ ਕੋਰੋਨਾ ਬਿਮਾਰੀ ਸਬੰਧੀ ਗ਼ਲਤ ਧਾਰਨਾਵਾਂ ਫੈਲਾਉਣ ਅਤੇ ਝੂਠੀਆਂ ਅਤੇ ਗੁੰਮਰਾਹਕੁੰਨ ਵੀਡੀਉ ਪ੍ਰਸਾਰਿਤ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਕਰਨ ਸਬੰਧੀ ਨਿਰਦੇਸ਼ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਪੌਜ਼ੀਟਿਵ ਮਰੀਜ਼ਾਂ ਨੂੰ ਕੋਵਿਡ-19 ਸਬੰਧੀ ਭਰੋਸੇਯੋਗ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਗ਼ਲਤ ਜਾਣਕਾਰੀ ਦੇ ਸ਼ਿਕਾਰ ਨਾ ਹੋਣ ਅਤੇ ਛੇਤੀ ਸਿਹਤਯਾਬ ਹੋਣ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦਿੱਤਾ ਜਾ ਸਕੇ।

CoronavirusCoronavirus

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਨ੍ਹਾਂ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰੇਗੀ, ਜਿਹੜੇ ਕੋਵਿਡ-19 ਦੇ ਨਾਲ-ਨਾਲ ਮਾਨਸਿਕ ਪ੍ਰੇਸ਼ਾਨੀ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ 'ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਅਜਿਹੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇਸ ਮਹਾਂਮਾਰੀ ਵਿਰੁੱਧ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਕੋਰੋਨਾ ਯੋਧਿਆਂ ਨਾਲ ਹਮਦਰਦੀ ਵੀ ਜ਼ਾਹਰ ਕੀਤੀ।

Youth Development Board’s Senior Vice Chairman emphasis for vigorous awareness campaign against misconceptions of COVID-19Youth Development Board’s Senior Vice Chairman emphasis for vigorous awareness campaign against misconceptions of COVID-19

ਇੱਥੋਂ ਜਾਰੀ ਪ੍ਰੈਸ ਬਿਆਨ ਵਿਚ ਸੀਨੀਅਰ ਵਾਈਸ ਚੇਅਰਮੈਨ ਨੇ ਕਿਹਾ ਕਿ ਸਾਵਧਾਨੀ ਵਾਲੇ ਉਪਾਵਾਂ ਦੀ ਵਰਤੋਂ ਕਰਨ ਲਈ ਸਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਸਿਹਤ ਸਬੰਧੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਖੋਜਾਂ ਨੇ ਸਪੱਸ਼ਟ ਕੀਤਾ ਹੈ ਕਿ ਮੁੱਢਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਨਿਰੰਤਰ ਹੱਥ ਧੋਣੇ ਅਤੇ ਆਪਸੀ ਦੂਰੀ ਕਾਇਮ ਰੱਖਣਾ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਕਾਫ਼ੀ ਕਾਰਗਰ ਹਨ ਪਰ ਕੋਵਿਡ-19  ਕਾਰਨ ਦੂਜੇ ਦੇਸ਼ਾਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਵੇਖਦਿਆਂ ਲੋਕ ਘਬਰਾ ਗਏ ਹਨ ਅਤੇ ਉਨ੍ਹਾਂ ਦੇ ਮਨਾਂ ਵਿੱਚ ਸਹਿਮ ਪੈਦਾ ਹੋ ਗਿਆ ਹੈ, ਜੋ ਇਸ ਬਿਮਾਰੀ ਨੂੰ ਕਾਬੂ ਕਰਨ ਵਿੱਚ ਵੱਡਾ ਅੜਿੱਕਾ ਹੈ।

Coronavirus antibodiesCoronavirus  

ਸ੍ਰੀ ਖੁੱਲਰ ਨੇ ਕਿਹਾ ਕਿ ਭਾਰਤ ਅਤੇ ਪੰਜਾਬ ਸਮੇਤ ਸਮੁੱਚਾ ਵਿਸ਼ਵ ਕੋਵਿਡ-19 ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਅਸੀਂ ਇਸ ਸੰਕਟਕਾਲੀ ਦੌਰ ਵਿੱਚੋਂ ਲੰਘ ਰਹੇ ਹਾਂ। ਜੇ ਕੋਈ ਅਫ਼ਵਾਹ ਫੈਲਾ ਕੇ ਲੋਕਾਂ ਨੂੰ ਕੋਰੋਨਾ ਬਾਰੇ ਗੁੰਮਰਾਹ ਕਰਦਾ ਜਾਂ ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ਕਰਦਾ ਪਾਇਆ ਗਿਆ ਤਾਂ ਲੋਕ ਤੁਰੰਤ ਸਿਹਤ ਜਾਂ ਪੁਲਿਸ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement