ਪੈਗਾਸਸ ਮੁੱਦੇ 'ਤੇ ਸੁਣਵਾਈ 13 ਸਤੰਬਰ ਤਕ ਮੁਲਤਵੀ
Published : Sep 8, 2021, 12:22 am IST
Updated : Sep 8, 2021, 12:22 am IST
SHARE ARTICLE
image
image

ਪੈਗਾਸਸ ਮੁੱਦੇ 'ਤੇ ਸੁਣਵਾਈ 13 ਸਤੰਬਰ ਤਕ ਮੁਲਤਵੀ

ਸੁਪਰੀਮ ਕੋਰਟ ਨੇ ਜਵਾਬ ਲਈ ਕੇਂਦਰ ਨੂੰ  ਦਿਤਾ ਹੋਰ ਸਮਾਂ

ਨਵੀਂ ਦਿੱਲੀ, 7 ਸਤੰਬਰ : ਸੁਪਰੀਮ ਕੋਰਟ ਨੇ ਕਥਿਤ ਪੈਗਾਸਸ ਜਾਸੂਸ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸਨਾਂ 'ਤੇ ਮੰਗਲਵਾਰ ਦੀ ਸੁਣਵਾਈ 13 ਸਤੰਬਰ ਤਕ ਮੁਲਤਵੀ ਕਰ ਦਿਤੀ | ਸੁਪਰੀਮ ਕੋਰਟ ਨੇ ਸਰਕਾਰ ਨੂੰ  ਇਸ ਮਾਮਲੇ 'ਤੇ ਅਪਣਾ ਜਵਾਬ ਦਾਇਰ ਕਰਨ ਲਈ ਕੁੱਝ ਵਾਧੂ ਸਮਾਂ ਦੇਣ ਦਾ ਫ਼ੈਸਲਾ ਕੀਤਾ ਹੈ |
ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ 17 ਅਗੱਸਤ ਨੂੰ  ਪਟੀਸ਼ਨਾਂ 'ਤੇ ਕੇਂਦਰ ਨੂੰ  ਨੋਟਿਸ ਜਾਰੀ ਕੀਤਾ ਸੀ, ਜਦੋਂ ਕਿ ਇਹ ਸਪੱਸ਼ਟ ਕਰ ਦਿਤਾ ਸੀ ਕਿ ਉਹ ਨਹੀਂ ਚਾਹੁੰਦੀ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ 
ਵਾਲੀ ਕਿਸੇ ਵੀ ਚੀਜ ਦਾ ਖੁਲਾਸਾ ਕਰੇ |
ਜਿਵੇਂ ਹੀ ਅਦਾਲਤ ਨੇ ਸੁਣਵਾਈ ਸ਼ੁਰੂ ਕੀਤੀ, ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਤੋਂ ਕੁੱਝ ਹੋਰ ਸਮਾਂ ਮੰਗਦਿਆਂ ਕਿਹਾ, Tਕੁੱਝ ਮੁਸ਼ਕਲਾਂ ਦੇ ਕਾਰਨ ਹਲਫਨਾਮਾ ਦਾਇਰ ਨਹੀਂ ਕੀਤਾ ਜਾ ਸਕਿਆ ਤੇ ਕੇਸ ਦੀ ਸੂਚੀ ਵੀਰਵਾਰ ਜਾਂ ਸੋਮਵਾਰ ਨੂੰ  ਮੰਗੀ ਗਈ |''
ਸੀਨੀਅਰ ਪੱਤਰਕਾਰ ਐਨ ਰਾਮ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਨੂੰ  ਬੇਨਤੀ 'ਤੇ ਕੋਈ ਇਤਰਾਜ ਨਹੀਂ ਹੈ | ਅਦਾਲਤ 12 ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ, ਜਿਨ੍ਹਾਂ 'ਚ ਐਡੀਟਰਜ਼ ਗਿਲਡ ਆਫ਼ ਇੰਡੀਆ ਵਲੋਂ ਦਾਇਰ ਪਟੀਸ਼ਨ ਵੀ ਸਾਮਲ ਹੈ, ਜੋ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਹੈ |             (ਏਜੰਸੀ)

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement