ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
Published : Sep 8, 2021, 1:15 pm IST
Updated : Sep 8, 2021, 4:24 pm IST
SHARE ARTICLE
Punjab Roadways employees on Strike
Punjab Roadways employees on Strike

ਅਪਣੀਆਂ ਮੰਗਾਂ ਮਨਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ।

 

ਚੰਡੀਗੜ੍ਹ: ਅਪਣੀਆਂ ਮੰਗਾਂ ਮਨਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ (Punjab Roadways Contractual Staff Strike) ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਤੋਂ ਬਾਅਦ ਹੁਣ ਸੂਬਾ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।

Punjab RoadwaysPunjab Roadways

ਹੋਰ ਪੜ੍ਹੋ: ਔਰਤਾਂ 'ਤੇ ਅੱਤਿਆਚਾਰ ਦੇ ਮਾਮਲਿਆਂ ਵਿਚ 46% ਦਾ ਵਾਧਾ, ਅੱਧੇ ਤੋਂ ਜ਼ਿਆਦਾ ਮਾਮਲੇ BJP ਸ਼ਾਸਤ UP ਤੋਂ

ਦੱਸ ਦਈਏ ਕਿ ਹਾਲ ਹੀ ਵਿਚ ਪੰਜਾਬ ਭਰ ਵਿਚ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਪਨਬਸ ਦੇ ਕੱਚੇ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਦੇ ਚਲਦਿਆਂ ਬੀਤੇ ਦਿਨ ਕੱਚੇ ਕਾਮਿਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਣਾ ਸੀ।

Punjab Roadways Contractual Staff Strike Punjab Roadways Contractual Staff Strike

ਹੋਰ ਪੜ੍ਹੋ: ਕਰਨਾਲ ਕਿਸਾਨ ਮਹਾਂਪੰਚਾਇਤ: ਅੱਜ ਵੀ ਬੰਦ ਰਹਿਣਗੀਆਂ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ

ਪੰਜਾਬ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਦੇ ਚਲਦਿਆਂ ਕੱਚੇ ਕਾਮਿਆਂ ਵੱਲੋਂ ਸਿਸਵਾਂ ਫਾਰਮ ਹਾਊਸ ਵੱਲ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕਰ ਦਿਤਾ ਗਿਆ।ਮਿਲੀ ਜਾਣਕਾਰੀ ਅਨੁਸਾਰ ਇਸ ਹੜਤਾਲ ਕਾਰਨ ਪੰਜਾਬ ਵਿਚ 2000 ਤੋਂ ਵੱਧ ਬਸਾਂ ਦਾ ਚੱਕਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਖੱਜਲ ਖੁਆਰੀ ਹੋ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement