
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ।
ਚੰਡੀਗੜ੍ਹ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Union minister Som Parkash) ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਪੱਤਰ ਲਿਖਿਆ ਹੈ। ਉਹਨਾਂ ਕਿਹਾ ਕਿ ਖ਼ਬਰਾਂ ਮੁਤਾਬਕ ਪੰਜਾਬ ਸਰਕਾਰ ਬਟਾਲਾ (Batala) ਨੂੰ ਜ਼ਿਲ੍ਹਾ ਬਣਾਉਣ ’ਤੇ ਵਿਚਾਰ ਚਰਚਾ ਕਰ ਰਹੀ ਹੈ।
Som Parkash
ਹੋਰ ਪੜ੍ਹੋ: ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ
ਉਹਨਾਂ ਕਿਹਾ ਕਿ ਇਸ ਨੂੰ ਦੇਖਦੇ ਹੋਏ ਸਰਕਾਰ ਦਾ ਧਿਆਨ ਇਸ ਪਾਸੇ ਲਿਆਉਣਾ ਜ਼ਰੂਰੀ ਹੈ ਕਿ ਫਗਵਾੜਾ (Phagwara) ਪੁਰਾਣਾ ਉਦਯੋਗਿਕ ਸ਼ਹਿਹ ਹੈ ਜੋ ਕਪੂਰਥਲਾ (Kapurthala) ਜ਼ਿਲ੍ਹੇ ਦਾ ਇਕ ਹਿੱਸਾ ਹੈ ਪਰ ਇਸ ਨੂੰ ਜਲੰਧਰ ਤੋਂ ਵੱਖ ਮੰਨਿਆ ਜਾਂਦਾ ਹੈ।
Letter
ਹੋਰ ਪੜ੍ਹੋ: ਔਰਤਾਂ 'ਤੇ ਅੱਤਿਆਚਾਰ ਦੇ ਮਾਮਲਿਆਂ ਵਿਚ 46% ਦਾ ਵਾਧਾ, ਅੱਧੇ ਤੋਂ ਜ਼ਿਆਦਾ ਮਾਮਲੇ BJP ਸ਼ਾਸਤ UP ਤੋਂ
ਉਹਨਾਂ ਅੱਗੇ ਕਿਹਾ ਕਿ ਇਸੇ ਕਾਰਨ ਇੱਥੋਂ ਦੇ ਲੋਕਾਂ ਨੂੰ ਸਰਕਾਰੀ ਸ਼ਿਕਾਇਤਾਂ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਾਫੀ ਦੇਰ ਤੋਂ ਇਹ ਮੰਗ ਉੱਠ ਰਹੀ ਹੈ ਕਿ ਗੋਰਾਇਆ, ਫਿਲੌਰ ਅਤੇ ਬਹਿਰਾਮਪੁਰ ਨੂੰ ਫਗਵਾੜਾ ਵਿਚ ਸ਼ਾਮਲ ਕਰਕੇ ਇਕ ਜ਼ਿਲ੍ਹਾ ਐਲਾਨਿਆ ਜਾਵੇ।
Captain Amarinder Singh and Harpal Cheema
ਹੋਰ ਪੜ੍ਹੋ: ਕਰਨਾਲ ਕਿਸਾਨ ਮਹਾਂਪੰਚਾਇਤ: ਅੱਜ ਵੀ ਬੰਦ ਰਹਿਣਗੀਆਂ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ
ਉਹਨਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਮੰਗ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਸੀ।