ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ
Published : Sep 8, 2021, 12:34 am IST
Updated : Sep 8, 2021, 12:34 am IST
SHARE ARTICLE
image
image

ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਸਜਾਇਆ ਗਿਆ ਨਗਰ ਕੀਰਤਨ

ਅੰਮ੍ਰਿਤਸਰ, 7 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਸਿੱਖ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈ: ਵਿਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਸੀ। 
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਗਿ. ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਿਗਾਰਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਕੀਤਾ। ਗਿ. ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿਤੀ। ਗੁਰੂ ਅਰਜਨ ਦੇਵ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਮਗਰੋਂ ਅੱਜ ਦੇ ਦਿਨ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ ਜਿਸ ਦੀ ਯਾਦ ਵਿਚ ਸੰਗਤਾਂ ਹਰ ਸਾਲ ਪੰਥਕ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਉਂਦੀਆਂ ਹਨ। ਸੰਗਤ ਨੂੰ ਗੁਰਬਾਣੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਵਿਚ ਨਿਪੁੰਨ ਕਰਨ ਦੀ ਪ੍ਰੇਰਣਾ ਕੀਤੀ। ਬੀਬੀ ਜਗੀਰ ਕੌਰ ਨੇ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ । ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦਿ੍ਰਸ਼ ਪੇਸ਼ ਕਰ ਰਹੀ ਸੀ। 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement