
ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਖੂਨ ਨਾਲ ਲੱਥਪਥ ਹੋਈ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ - ਅੰਮ੍ਰਿਤਸਰ ਜ਼ਿਲ੍ਹੇ ’ਚ ਦੇਰ ਰਾਤ ਨਿਹੰਗ ਸਿੰਘਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦਾ ਕਾਰਨ ਸਿਗਰਟ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪਹਿਲਾਂ ਕਾਫ਼ੀ ਬਹਿਸ ਹੋਈ ਤੇ ਫਿਰ ਜਦੋਂ ਗੱਲ ਵਧ ਗਈ ਤਾਂ ਨਿਹੰਗ ਸਿੰਘਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸਿਗਰਟ ਪੀ ਰਿਹਾ ਸੀ, ਜਿਸ ਨੂੰ ਵੇਖ ਕੇ ਨਿਹੰਗ ਸਿੰਘਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਪਹਿਲਾਂ ਤਾਂ ਪਿਆਰ ਨਾਲ ਰੋਕਿਆ ਪਰ ਸਿਗਰਟ ਪੀਣ ਤੋਂ ਰੋਕਣ 'ਤੇ ਮ੍ਰਿਤਕ ਨਿਹੰਗਾਂ ਨਾਲ ਬਹਿਸ ਕਰਨ ਲੱਗ ਪਿਆ, ਜਿਸ ਤੋਂ ਬਾਅਦ ਨੌਜਵਾਨ ਅਤੇ ਨਿਹੰਗ ਸਿੰਘਾਂ ਵਿਚਕਾਰ ਲੜਾਈ ਸ਼ੁਰੂ ਹੋ ਗਈ।
ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਤੇਜ਼ਧਾਰ ਤਲਵਾਰਾਂ ਨਾਲ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਖੂਨ ਨਾਲ ਲੱਥਪਥ ਹੋਈ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।