ਨਾਭਾ ਜੇਲ ’ਚ ਬੰਦ ਸਾਧੂ ਸਿੰਘ ਧਰਮਸੋਤ ਹੋਏ ਰਿਹਾਅ, ਕਿਹਾ- ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ
Published : Sep 8, 2022, 8:22 am IST
Updated : Sep 8, 2022, 8:22 am IST
SHARE ARTICLE
Sadhu Singh Dharamsot
Sadhu Singh Dharamsot

ਵਰਕਰਾਂ ਵਲੋਂ ਲੱਡੂ ਵੰਡ, ਭੰਗੜੇ ਪਾ ਕੇ ਅਤੇ ਢੋਲ ਵਜਾ ਕੇ ਸਾਧੂ ਸਿੰਘ ਧਰਮਸੋਤ ਜ਼ਿੰਦਾਬਾਦ ਦੇ ਨਾਹਰਿਆਂ ਨਾਲ ਸਵਾਗਤ ਕੀਤਾ ਗਿਆ।

 

ਨਾਭਾ: ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਨਾਭਾ ਜੇਲ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ’ਤੇ ਨਾਭਾ ਜੇਲ ਤੋਂ ਰਿਹਾਅ ਕਰ ਦਿਤਾ ਗਿਆ। ਇਸ ਉਪਰੰਤ ਹਜ਼ਾਰਾਂ ਦੀ ਗਿਣਤੀ ਵਿਚ ਵਰਕਰਾਂ ਵਲੋਂ ਲੱਡੂ ਵੰਡ, ਭੰਗੜੇ ਪਾ ਕੇ ਅਤੇ ਢੋਲ ਵਜਾ ਕੇ ਸਾਧੂ ਸਿੰਘ ਧਰਮਸੋਤ ਜ਼ਿੰਦਾਬਾਦ ਦੇ ਨਾਹਰਿਆਂ ਨਾਲ ਸਵਾਗਤ ਕੀਤਾ ਗਿਆ।

ਹਜ਼ਾਰਾਂ ਦੀ ਤਦਾਦ ’ਚ ਉਮੜੇ ਵਰਕਰ ਜਨ ਸੈਲਾਬ ਨੇ ਵਿਰੋਧੀਆਂ ਦੀ ਨੀਂਦ ਉਡਾ ਦਿਤੀ ਜਿਸ ਨਾਲ ‘ਆਪ’ ਖੇਮੇ ’ਚ ਘਬਰਾਹਟ ਦੇਖਣ ਨੂੰ ਮਿਲੀ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਕਾਰ ਤੇ ਬਦਲਾਖੋਰੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਕਿਸੇ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ।

ਜੇਲ ਤੋਂ ਬਾਹਰ ਆਏ ਸ. ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ। ਮੈਂ ਪਹਿਲਾਂ ਵੀ ਕਿਹਾ ਸੀ ਇਕ ਦਿਨ ਸੱਚਾਈ ਲੋਕਾਂ ਸਾਹਮਣੇ ਆਵੇਗੀ ਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਸਰਕਾਰਾਂ ਨੂੰ ਬਦਲਾਖੋਰੀ ਨੀਤੀ ਤਹਿਤ ਕਾਰਵਾਈ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਬਹੁਤ ਸਿਆਣੇ ਹਨ ਤੇ ਅਜਿਹੀਆਂ ਕਾਰਵਾਈਆਂ ਕਰ ਕੇ ਲੋਕਾਂ ਦਾ ਧਿਆਨ ਭਟਕਾਇਆ ਜਾ ਸਕਦਾ।ਲੋਕ ਸਮਾਂ ਆਉਣ ’ਤੇ ਹਰ ਚੀਜ਼ ਦਾ ਹਿਸਾਬ ਲੈਂਦੇ ਹਨ। ਉਨ੍ਹਾਂ ਇਸ ਉਪਰੰਤ ਨਾਭਾ ਦੇ ਧਾਰਮਕ ਅਸਥਾਨਾਂ ’ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਤੇ ਫਿਰ ਅਪਣੇ ਘਰ ਲਈ ਰਵਾਨਾ ਹੋਏ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement