
ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿਤੀ ਗਈ ਹੈ
ਫਿਰੋਜ਼ਪੁਰ: ਜ਼ਿਲ੍ਹੇ 'ਚ ਇਕ ਐਸ.ਐਚ.ਓ. ਸਮੇਤ 11 ਪੁਲਿਸ ਮੁਲਾਜ਼ਮਾਂ 'ਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਇਹ ਦੋਸ਼ ਫ਼ਿਰੋਜ਼ਪੁਰ ਦੇ ਇਕ ਡੀ.ਐਸ.ਪੀ. ਨੇ ਲਗਾਏ ਹਨ। ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿਤੀ ਗਈ ਹੈ ਅਤੇ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਲਿਸ ਅਧਿਕਾਰੀਆਂ 'ਤੇ ਤਸਕਰਾਂ ਨਾਲ ਸਬੰਧ ਹੋਣ ਦੇ ਇਲਜ਼ਾਮ ਲੱਗੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਚੋਣਾਂ AAP ਨਾਲ ਮਿਲ ਕੇ ਲੜਨੀਆਂ ਹਨ ਜਾਂ ਇਕੱਲੇ, ਇਹ ਫ਼ੈਸਲਾ ਕਾਂਗਰਸ ਹਾਈਕਮਾਨ ਕਰੇਗਾ - ਹਰੀਸ਼ ਚੌਧਰੀ
ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਵਿਚ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ ਗਈ ਹੈ। ਜਿਸ ਵਿਚ ਦਸਿਆ ਗਿਆ ਹੈ ਕਿ ਕਿਸ ਤਰ੍ਹਾਂ ਵੱਡੇ ਨਸ਼ਾ ਤਸਕਰ ਸਹੀ ਜਾਣਕਾਰੀ ਹੋਣ ਦੇ ਬਾਵਜੂਦ ਪੁਲਿਸ ਟੀਮ ਦੇ ਛਾਪੇ ਤੋਂ ਪਹਿਲਾਂ ਹੀ ਫਰਾਰ ਹੋ ਜਾਂਦੇ ਹਨ। ਕਈ ਵਾਰ ਪੁਲਿਸ ਦੀ ਸੂਚਨਾ ਪੁਖਤਾ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਹੱਥ ਕੁੱਝ ਨਹੀਂ ਲੱਗਦਾ। ਇਹ ਜਾਣਕਾਰੀ ਲੀਕ ਕਰਨ ਵਾਲੇ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮ ਅਤੇ ਐਸ.ਐਚ.ਓ. ਹਨ।
ਇਹ ਵੀ ਪੜ੍ਹੋ: ਮਾਸਟਰ ਤਾਰਾ ਸਿੰਘ ਆਜ਼ਾਦੀ ਮਗਰੋਂ ਜੇਲ ਵਿਚ ਸੁੱਟੇ ਗਏ ਸੱਭ ਤੋਂ ਪਹਿਲੇ ਰਾਸ਼ਟਰੀ ਆਗੂ
ਦੱਸ ਦੇਈਏ ਕਿ ਸ਼ਿਕਾਇਤ ਵਿਚ ਜ਼ਿਕਰ ਕੀਤਾ ਗਿਆ ਐਸ.ਐਚ.ਓ. ਸਰਹੱਦੀ ਥਾਣਾ ਫਿਰੋਜ਼ਪੁਰ ਦਾ ਇੰਚਾਰਜ ਹੈ। ਜਿਸ ਕਾਰਨ ਉਸ ਦੇ ਕਈ ਨਸ਼ਾ ਤਸਕਰਾਂ ਨਾਲ ਸਬੰਧ ਹਨ। ਐਸ.ਪੀ. ਡੀ ਰਣਧੀਰ ਕੁਮਾਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ, ਪਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ਿਕਾਇਤ ਦੇ ਆਧਾਰ 'ਤੇ ਇਕ ਟੀਮ ਸਾਰੇ ਸਬੂਤ ਇਕੱਠੇ ਕਰ ਰਹੀ ਹੈ। ਜਿਸ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।