
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਗੁਰਦਾਸਪੁਰ: ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜ ਸਾਲਾ ਬੱਚੇ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋਣ ਗਈ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਚੀਮਾ ਖੁੱਡੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਹਮਲਾਵਰਾਂ ਨੇ ਦਿਨ ਦਿਹਾੜੇ ਨੌਜਵਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਜਾਣਕਾਰੀ ਅਨੁਸਾਰ 5 ਸਾਲਾ ਬੱਚਾ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ਦਾ ਵਿਦਿਆਰਥੀ ਸੀ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿਚ ਛੱਡਣ ਲਈ ਬੱਸ ਚੀਮਾ ਖੁੱਡੀ 'ਚ ਪੁੱਜੀ ਤਾਂ ਬਦਕਿਸਮਤੀ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆ ਗਿਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਜਿਸ ਨਾਲ ਉਸ ਦੀ ਮੌਤੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰਪੁਰ ਦੇ ਐਸਐਚਓ ਮੈਡਮ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ 'ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। ਜਿਥੇ ਉਨ੍ਹਾਂ ਨੇ ਮ੍ਰਿਤਕ ਬੱਚੇ ਦੀ ਦੇਹ ਅਤੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ।