ਦੋ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ; ਮਹਿਲਾ ਕਾਂਸਟੇਬਲ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਸੁਰੱਖਿਅਤ
Published : Sep 8, 2023, 4:44 pm IST
Updated : Sep 8, 2023, 4:44 pm IST
SHARE ARTICLE
Dhillon Brothers Suicide Case
Dhillon Brothers Suicide Case

ਅਦਾਲਤ ਨੇ 19 ਸਤੰਬਰ ਤਕ ਫ਼ੈਸਲਾ ਸੁਰੱਖਿਅਤ ਰੱਖਿਆ

 

ਕਪੂਰਥਲਾ: ਜਲੰਧਰ ਦੇ ਦੋ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ 'ਚ ਮੁਲਜ਼ਮ ਮਹਿਲਾ ਪੁਲਿਸ ਕਾਂਸਟੇਬਲ ਨੇ ਅਪਣੇ ਵਕੀਲ ਰਾਹੀਂ ਕਪੂਰਥਲਾ ਦੇ ਐਡੀਸ਼ਨਲ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ 'ਚ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਇਸ ਮਾਮਲੇ 'ਤੇ ਸੁਣਵਾਈ ਟਾਲ ਦਿਤੀ ਹੈ। ਅਦਾਲਤ ਨੇ 19 ਸਤੰਬਰ ਤਕ ਫ਼ੈਸਲਾ ਸੁਰੱਖਿਅਤ ਰੱਖਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇਈ ਅਮਰਜੀਤ ਸਿੰਘ ਨੂੰ ਕੀਤਾ ਕਾਬੂ

ਦੱਸ ਦੇਈਏ ਕਿ ਹਾਲ ਹੀ ਵਿਚ ਢਿੱਲੋ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ ਵਿਚ ਫਰਾਰ ਐਸ.ਐਚ.ਓ. ਨਵਦੀਪ ਸਿੰਘ ਵਿਰੁਧ ਵੱਡੀ ਕਾਰਵਾਈ ਕੀਤੀ ਗਈ। ਬੀਤੇ ਦਿਨੀਂ ਪੰਜਾਬ ਦੇ ਡੀ.ਜੀ.ਪੀ. ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਤੁਰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਸੀ। ਹਾਲਾਂਕਿ ਦੋ ਹੋਰ ਮੁਲਜ਼ਮ ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਿਰੁਧ ਵੀ ਸਖ਼ਤ ਕਾਰਵਾਈ ਹੋ ਸਕਦੀ ਹੈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਲਾਰਦਾਤ, ਪੈਟਰੋਲ ਪੰਪ 'ਤੇ 1.60 ਲੱਖ ਦੀ ਲੁੱਟ

ਮਾਮਲੇ ਵਿਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਡਿਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ। ਇਨ੍ਹਾਂ ਵਿਰੁਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਨਰਮੇ ਦੇ ਬੀਜਾਂ ’ਤੇ 2.69 ਕਰੋੜ ਰੁਪਏ ਦੀ ਸਬਸਿਡੀ ਜਾਰੀ; 15,541 ਕਿਸਾਨਾਂ ਨੂੰ ਮਿਲਿਆ ਲਾਭ 

ਜ਼ਿਕਰਯੋਗ ਹੈ ਕਿ ਜਲੰਧਰ ਸ਼ਹਿਰ ਦੇ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਕੁੱਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਨਦੀ ਵਿਚ ਛਾਲ ਮਾਰ ਦਿਤੀ ਸੀ। ਜਿਸ ਤੋਂ ਬਾਅਦ ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਵਲੋਂ ਕੀਤੇ ਗਏ ਦੁਰਵਿਵਹਾਰ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement