
ਦੋ ਗੋਲੀਆਂ ਲੱਗਣ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ
ਫਿਰੋਜ਼ਪੁਰ: ਫਿਰੋਜ਼ਪੁਰ ਦੇ ਮੱਲਾਵਾਲ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਦੋ ਬਾਈਕ 'ਤੇ ਸਵਾਰ ਕਰੀਬ 6 ਹਮਲਾਵਰਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿਤੀਆਂ। ਇੱਕ ਗੋਲੀ ਨੌਜਵਾਨ ਦੇ ਮੂੰਹ ਤੇ ਦੂਜੀ ਬਾਂਹ ਵਿੱਚ ਲੱਗੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਪਛਾਣ ਅਮਿਤ ਉਰਫ਼ ਰਵੀ ਕੁਮਾਰ ਵਾਸੀ ਭਾਰਤ ਨਗਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨੌਜਵਾਨ 'ਤੇ ਗੋਲੀ ਕਿਉਂ ਚਲਾਈ ਗਈ।