
ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ
ਮੁਹਾਲੀ: ਪੰਜਾਬ ਵਿਚ ਗੈਰ ਕਾਨੂੰਨੀ ਮਾਇਨਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਮਾਈਨਿੰਗ ਚੱਲ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਨਾਜਾਇਜ਼ ਖ਼ਣਨ ਕਰਨ ਵਾਲਿਆਂ ਨਾਲ ਪੁਲਿਸ ਰਲੀ ਹੋਈ ਹੈ। ਅਦਾਲਤ ਨੇ ਨੋਟ ਕੀਤਾ ਕਿ ਸਿਰਫ਼ ਗਰੀਬ ਵਿਅਕਤੀਆਂ ਖ਼ਿਲਾਫ਼ ਹੀ ਕਾਰਵਾਈ ਕੀਤੀ ਗਈ ਹੈ, ਤੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਦੋ ਟਰੱਕਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਇਕ ਪੰਜਾਬੀ ਨੌਜਵਾਨ ਦੀ ਹੋਈ ਮੌਤ
ਮਿਲੀ ਜਾਣਕਾਰੀ ਦੇ ਮੁਤਾਬਕ ਆਜਮ ਦੀਨ ਨਾਮ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ।
ਇਹ ਵੀ ਪੜ੍ਹੋ: ਮੁਹਾਲੀ: ਨਾਬਾਲਗ ਸਕਾਰਪੀਓ ਕਾਰ ਚਾਲਕ ਨੇ ਔਰਤ ਨੂੰ ਮਾਰੀ ਟੱਕਰ, ਹਾਲਤ ਗੰਭੀਰ
ਇਸਦੇ ਨਾਲ ਹੀ ਹਾਈਕੋਰਟ ਵੱਲੋਂ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਤਲਬ ਕੀਤੀ ਗਈ ਅਤੇ ਨੰਗਲ ਪੁਲਿਸ ਸਟੇਸ਼ਨ ਦੇ ਐਸ ਐਚ ਓ ਨੂੰ ਕੋਰਟ ਵਿੱਚ ਹਾਜ਼ਰ ਰਹਿਣ ਦੇ ਹੁਕਮ ਵੀ ਦਿੱਤੇ। ਇਸ ਸੁਣਵਾਈ ਦੇ ਦੌਰਾਨ ਹਾਈਕੋਰਟ ਨੇ ਇਹ ਵੀ ਕਿਹਾ ਕਿ ਕੇਵਲ ਟਿਪਰ ਅਤੇ ਜੇਸੀਬੀ ਡਰਾਈਵਰ ਨੂੰ ਹੀ ਮੁਲਜ਼ਮ ਬਣਾਇਆ ਜਾ ਰਿਹਾ ਹੈ।