G20 ਦਾ ਵਿਰੋਧ: ਕੇਂਦਰ ਦੀਆਂ ਨੀਤੀਆਂ ਖਿਲਾਫ਼ 16 ਕਿਸਾਨ ਜਥੇਬੰਦੀਆਂ ਨੇ 90 ਥਾਵਾਂ 'ਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ   
Published : Sep 8, 2023, 3:49 pm IST
Updated : Sep 8, 2023, 3:49 pm IST
SHARE ARTICLE
Farmers Protest
Farmers Protest

ਪੰਜਾਬ 'ਚ 90 ਥਾਵਾਂ 'ਤੇ ਪੁਤਲੇ ਫੂਕੇ ਜਾ ਰਹੇ ਹਨ।

ਚੰਡੀਗੜ੍ਹ - ਦਿੱਲੀ 'ਚ ਹੋਣ ਜਾ ਰਹੇ ਜੀ-20 ਸੰਮੇਲਨ ਦੇ ਵਿਰੋਧ 'ਚ ਅੱਜ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਖਿਲਾਫ਼ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ। ਪੰਜਾਬ 'ਚ 90 ਥਾਵਾਂ 'ਤੇ ਪੁਤਲੇ ਫੂਕੇ ਜਾ ਰਹੇ ਹਨ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਕਾਨਫ਼ਰੰਸ ਵਿਚ ਹਿੱਸਾ ਲੈਣ ਵਾਲੀਆਂ ਕੌਮਾਂ ਜਿਨ੍ਹਾਂ ਦਾ ਵਿਸ਼ਵ ਦੇ 75 ਫ਼ੀਸਦੀ ਆਰਥਿਕ ਸਰੋਤਾਂ ’ਤੇ ਕਬਜ਼ਾ ਹੈ, ਉਹ ਭਾਰਤ ਵਿਚ ਹਵਾਈ ਮਾਰਗਾਂ ਤੋਂ ਲੈ ਕੇ ਸਮੁੰਦਰੀ ਰਸਤਿਆਂ, ਪਾਣੀ, ਮਾਈਨਿੰਗ ਆਦਿ ਸਭ ਕੁਝ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਟੈਲੀਕਾਮ ਅਤੇ ਰੇਲਵੇ ਪਹਿਲਾਂ ਹੀ ਵੇਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਰਨ ਹੋਣ ਜਾ ਰਿਹਾ ਹੈ।

Farmers Protest Farmers Protest

ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ। ਇਸ ਲਈ ਅੱਜ ਜੀ-20 ਸੰਮੇਲਨ ਦਾ ਪੰਜਾਬ ਵਿਚ ਹੀ ਨਹੀਂ ਸਗੋਂ ਉੱਤਰੀ ਭਾਰਤ ਵਿਚ ਵੀ 16 ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜਦੋਂ ਦਿੱਲੀ ਵਿਚ ਕਿਸਾਨ ਅੰਦੋਲਨ ਹੋਇਆ ਸੀ ਤਾਂ ਕੇਂਦਰ ਸਰਕਾਰ ਕਹਿੰਦੀ ਸੀ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।     

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਵਿਚ ਤਿੰਨ ਦਿਨਾਂ ਲਈ ਲਾਕਡਾਊਨ ਲਗਾ ਦਿੱਤਾ ਹੈ। ਲੋਕਾਂ ਨੂੰ ਸੜਕਾਂ 'ਤੇ ਨਹੀਂ ਆਉਣ ਦਿੱਤਾ ਜਾ ਰਿਹਾ। ਅੱਗੇ ਵੱਡੇ-ਵੱਡੇ ਪਰਦੇ ਲਾ ਕੇ ਗਰੀਬਾਂ ਦੀਆਂ ਝੁੱਗੀਆਂ ਨੂੰ ਪਿੱਛੇ ਛੁਪਾਇਆ ਗਿਆ ਹੈ। ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਲੋਕਾਂ ਨੂੰ ਹੁਣ ਉਨ੍ਹਾਂ ਦੀਆਂ ਕਾਰਵਾਈਆਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।  

Farmers Protest Farmers Protest

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿਚ 16 ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ 13 ਜ਼ਿਲ੍ਹਿਆਂ ਦੇ ਸਾਰੇ ਜ਼ੋਨਾਂ ਵਿਚ ਹੋ ਰਿਹਾ ਹੈ। ਕਿਸਾਨ ਤੇ ਮਜ਼ਦੂਰ ਆਪੋ-ਆਪਣੇ ਜ਼ੋਨਾਂ ਵਿਚ ਇਕੱਠੇ ਹੋ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।  

ਦੱਸ ਦਈਏ ਕਿ ਕਿਸਾਨਾਂ ਦੀ ਇਹ ਉਹੀ ਜਥੇਬੰਦੀ ਹੈ ਜਿਸ ਨੇ ਹਾਲ ਹੀ ਵਿਚ 21 ਅਗਸਤ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਈ ਥਾਵਾਂ 'ਤੇ ਲਾਠੀਚਾਰਜ ਕੀਤਾ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement