ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
Published : Sep 8, 2023, 8:32 pm IST
Updated : Sep 8, 2023, 8:32 pm IST
SHARE ARTICLE
Image: For representation purpose only.
Image: For representation purpose only.

2000 ਪੁਲਿਸ ਮੁਲਾਜ਼ਮਾਂ ਵਾਲੀਆਂ 350 ਤੋਂ ਵੱਧ ਪੁਲਿਸ ਪਾਰਟੀਆਂ ਨੇ ਇਸ ਤਲਾਸ਼ੀ ਨੂੰ ਦਿੱਤਾ ਅੰਜਾਮ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ  ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ  ਵੀ ਕਿਹਾ ਗਿਆ ਸੀ।

 

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ  ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ  ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ  ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’

 

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement