
ਦੋਵਾਂ ਆਗੂਆਂ ਨੇ ਆਪਣੀ ਰਾਏ ਦਿੱਤੀ ਹੈ ਪਰ ਆਖਰੀ ਫੈਸਲਾ ਕਾਂਗਰਸ ਹਾਈਕਮਾਨ ਦਾ ਹੋਵੇਗਾ
ਚੰਡੀਗੜ੍ਹ - ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿਚ ਆਪ ਤੇ ਕਾਂਗਰਸ ਵੱਲੋਂ ਇਕੱਠਿਆਂ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ, ਆਪ ਨਾਲ ਮਿਲ ਕੇ ਚੋਣਾਂ ਲੜੇਗੀ ਇਸਦਾ ਫੈਸਲਾ ਪੰਜਾਬ ਕਾਂਗਰਸ ਨਹੀਂ ਬਲਕਿ ਹਾਈਕਮਾਨ ਕਰੇਗੀ।
ਹਰੀਸ਼ ਚੌਧਰੀ ਨੇ ਕਿਹਾ ਕਿ ਵੜਿੰਗ, ਬਾਜਵਾ ਜਾਂ ਮੈਂ ਇਹ ਫੈਸਲਾ ਨਹੀਂ ਕਰ ਸਕਦੇ। ਦੋਵਾਂ ਆਗੂਆਂ ਨੇ ਆਪਣੀ ਰਾਏ ਦਿੱਤੀ ਹੈ ਪਰ ਆਖਰੀ ਫੈਸਲਾ ਕਾਂਗਰਸ ਹਾਈਕਮਾਨ ਦਾ ਹੋਵੇਗਾ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਾਰਿਆਂ ਦੇ ਵਿਚਾਰ ਅਤੇ ਸੁਝਾਅ ਸੁਣੇ ਜਾਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ।
ਅਸੀਂ ਆਪਣੇ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਰ ਸੀਟ ਦਾ ਮੁਲਾਂਕਣ ਕਰ ਰਹੀ ਹੈ। ਪਾਰਟੀ ਆਉਣ ਵਾਲੇ ਦਿਨਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰੇਗੀ ਅਤੇ ਸਰਕਾਰ ਦੀਆਂ ਨਾਕਾਮੀਆਂ ਦਾ ਪਰਦਾਫਾਸ਼ ਕਰੇਗੀ।