ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦਾ ਵੱਡਾ ਐਲਾਨ, 9 ਸਤਬੰਰ ਤੋਂ ਸਵੇਰੇ ਤਿੰਨ ਘੰਟੇ ਬੰਦ ਰਹਿਣਗੀਆਂ OPD ਸੇਵਾ
Published : Sep 8, 2024, 7:30 pm IST
Updated : Sep 8, 2024, 7:30 pm IST
SHARE ARTICLE
OPD service will be closed for three hours in the morning from 9 September
OPD service will be closed for three hours in the morning from 9 September

8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਵਿਚ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

Punjab Civil Medical Services Association:  ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੱਲ ਭਲਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਵਿੱਚ ਥੋੜ੍ਹੀ ਤਬਦੀਲੀ ਕਰਦਿਆਂ ਕੱਲ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਵਿਚ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਜਥੇਬੰਦੀ ਮੁਤਾਬਕ ਕੋਈ ਵੀ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸਬੰਧਤ ਮੁਆਇਨੇ, ਡਰਾਈਵਿੰਗ ਲਾਇੰਸਸ ਵਾਸਤੇ ਤੇ ਹਥਿਆਰਾਂ ਦੇ ਲਾਇਸੰਸ ਲਈ ਮੈਡੀਕਲ ਮੁਆਇਨੇ। ਕੋਈ ਵੀ ਡੋਪ ਟੈਸਟ ਨਹੀਂ ਹੋਵੇਗਾ ਤੇ ਨਾ ਹੀ ਵੀਆਈਪੀ ਡਿਊਟੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ। ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।

 ਐਸੋਸੀਏਸ਼ਨ ਦੇ ਮੁੱਖੀ ਨੇ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਤਰੱਕੀਆਂ ਰੋਕ ਕੇ ਸਰਕਾਰ ਕੀ ਸਰਕਾਰੀ ਹਸਪਤਾਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਓਕਿ ਇਸ ਤਰਾਂ ਚੰਗੇ ਤੇ ਮਾਹਿਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ। ਨਾਲ ਦੇ ਸੂਬੇ ਦਿੱਲੀ ਤੇ ਹਰਿਆਣਾ ਵੀ ਵਿੱਤ ਕਮਿਸ਼ਨ ਦੀਆਂ ਇਕੋ ਜਿਹੀ ਹਦਾਇਤਾਂ ਦੇ ਬਾਵਜੂਦ ਏ.ਸੀ.ਪੀ ਦੇ ਰਹੀਆਂ ਹਨ, ਕੀ ਪੰਜਾਬ ਦੇ ਡਾਕਟਰ ਪੰਜਾਬ ਵਿੱਚੋ ਕੰਮ ਛੱਡ ਕੇ ਨਾਲ ਦੇ ਰਾਜ ਵਿੱਚ ਚਲੇ ਜਾਣ? ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ ਤੇ ਖੋਜ ਵਿੱਚ ਸਾਡੇ ਹੀ ਡਾਕਟਰਾਂ ਨੂੰ 4 ਅਤੇ 7 ਸਾਲ ਤੇ ਤਰੱਕੀ ਦਿੱਤੀ ਜਾ ਰਹੀ ਫਿਰ ਸਭ ਤੋਂ ਜਰੂਰੀ ਸਿਹਤ ਵਿਭਾਗ ਦੀ ਤਰੱਕੀ ਤੇ ਗ੍ਰਹਿਣ ਕਿਉ ਲਾਇਆ ਜਾ ਰਿਹਾ ? ਜਥੇਬੰਦੀ ਨੇ ਸਾਫ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ, ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਰੀਕ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement