Firozpur Accident News: ਗੁਰੂ ਘਰ ਤੋਂ ਮੱਥਾ ਟੇਕ ਕੇ ਨਿਕਲੇ ਸੀ ਪਤੀ ਪਤਨੀ, ਪਿੱਛੋਂ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮੌਕੇ 'ਤੇ ਹੋਈ ਮੌਤ
Published : Sep 8, 2024, 3:47 pm IST
Updated : Sep 8, 2024, 3:53 pm IST
SHARE ARTICLE
Firozpur Accident News
Firozpur Accident News

Firozpur Accident News: ਪਤਨੀ ਗੰਭੀਰ ਜ਼ਖ਼ਮੀ

Firozpur Accident News: ਫਿਰੋਜ਼ਪੁਰ ਮੋਗਾ ਰੋਡ 'ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਗੁਰੂ ਘਰ ਤੋਂ ਮੱਥਾ ਟੇਕ ਕੇ ਮੋਟਰਸਾਈਕਲ 'ਤੇ ਵਾਪਸ ਆ ਰਹੇ ਪਤੀ-ਪਤਨੀ ਨੂੰ ਕਾਰ ਨੇ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਪਿਛੇ ਬੈਠੀ ਮਹਿਲਾ ਗੰਭੀਰ ਜ਼ਖ਼ਮੀ ਜੋ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਹਿਚਾਣ ਬਘੇਲ ਸਿੰਘ ਵਜੋਂ ਹੋਈ ਹੈ ਜੋ ਕਿ ਫਿਰੋਜ਼ਪੁਰ ਦੇ ਪਿੰਡ ਨਸੀਰਾਂ ਖਲਚੀਆਂ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਤੋਂ ਆਪਣੀ ਪਤਨੀ ਨਾਲ ਦਵਾਈ ਲੈਣ ਆਇਆ ਸੀ। ਦਵਾਈ ਲੈਣ ਤੋਂ ਬਾਅਦ ਗੁਰਦੁਆਰਾ ਜਾਮਨੀ ਸਾਹਿਬ ਮੱਥਾ ਟੇਕਣ ਤੋਂ ਬਾਅਦ ਜਿਵੇਂ ਹੀ ਉਹ ਫਿਰੋਜ਼ਪੁਰ ਮੋਗਾ ਰੋਡ 'ਤੇ ਚੜ੍ਹਿਆ ਤਾਂ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿਤੀ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਨਾਲ ਬਘੇਲ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਹੈ। ਪ੍ਰਵਾਰ ਨੇ ਮੰਗ ਕੀਤੀ ਕਿ ਕਾਨੂੰਨੀ ਕਾਰਵਾਈ ਕਰਕੇ ਇਨਸਾਫ ਦਿਵਾਇਆ ਜਾਵੇ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

​(For more Punjabi news apart from Firozpur Accident News, stay tuned to Rozana Spokesman) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement