Weather News: ਜਾਣੋ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ ਤੇ ਕਿੱਥੇ-ਕਿੱਥੇ ਛਾਏ ਰਹਿਣਗੇ ਬੱਦਲ
Published : Sep 8, 2024, 10:15 am IST
Updated : Sep 8, 2024, 10:15 am IST
SHARE ARTICLE
Know which districts of Punjab will rain and where will be cloudy
Know which districts of Punjab will rain and where will be cloudy

Weather News: ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ

 

Weather News: ਜੰਮੂ-ਕਸ਼ਮੀਰ 'ਚ ਸਰਗਰਮ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (ਆਈ.ਐੱਮ.ਡੀ.) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਹੈ। ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ।

ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ।

ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਵਾਯੂਮੰਡਲ 'ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਇਸ ਸੀਜ਼ਨ ਵਿੱਚ ਕਮਜ਼ੋਰ ਮਾਨਸੂਨ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੋਇਆ ਹੈ। ਆਮ ਨਾਲੋਂ 23 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਸੂਬੇ ਵਿੱਚ 388.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 298.7 ਮਿਲੀਮੀਟਰ ਮੀਂਹ ਹੀ ਪਿਆ ਹੈ। ਹੁਣ ਮਾਨਸੂਨ ਵੀ ਕਮਜ਼ੋਰ ਪੈ ਗਿਆ ਹੈ ਅਤੇ ਉਮੀਦ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਹੀਂ ਪਵੇਗਾ।

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਘੱਟ ਬਾਰਿਸ਼ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮਾਂ ਭਾਖੜਾ, ਪੌਂਗ ਅਤੇ ਥੀਨ ਨੂੰ ਪ੍ਰਭਾਵਿਤ ਕਰ ਰਹੀ ਹੈ। 6 ਸਤੰਬਰ ਦੀ ਸਵੇਰ ਤੱਕ ਸਤਲੁਜ ਦਰਿਆ 'ਤੇ ਭਾਖੜਾ ਡੈਮ ਦੀ ਭਰਾਈ 1642.47 ਫੁੱਟ ਦਰਜ ਕੀਤੀ ਗਈ ਸੀ। ਇਹ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 27 ਫੀਸਦੀ ਖਾਲੀ ਹੈ।
ਬਿਆਸ ਦਰਿਆ 'ਤੇ ਪੌਂਗ ਡੈਮ ਦੀ ਭਰਾਈ 1363.23 ਫੁੱਟ ਹੈ, ਜੋ ਆਪਣੀ ਸਮਰੱਥਾ ਦਾ 34 ਫੀਸਦੀ ਖਾਲੀ ਹੈ। ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਦੀ ਭਰਾਈ 1645.81 ਫੁੱਟ ਹੈ ਜੋ ਆਪਣੀ ਪੂਰੀ ਸਮਰੱਥਾ ਤੋਂ 50 ਫੀਸਦੀ ਖਾਲੀ ਹੈ।

ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ 2025 ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਨੂੰ ਸਿੰਚਾਈ ਅਤੇ ਬਿਜਲੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੰਡੀਗੜ੍ਹ- ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲਵਾਈ ਰਹੇਗੀ, ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਸ਼ਨੀਵਾਰ ਸ਼ਾਮ ਨੂੰ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਬੀਤੇ ਦਿਨ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਿਕਾਰਡ ਕੀਤਾ ਜਾ ਸਕਦਾ ਹੈ।

ਜਲੰਧਰ— ਸ਼ਨੀਵਾਰ ਨੂੰ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਲੁਧਿਆਣਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement