
ਤੇਜ਼ ਰਫ਼ਤਾਰ ਇਨੋਵਾ ਨੇ ਵਿਧਾਇਕ ਦੀ ਗੱਡੀ ਨੂੰ ਮਾਰੀ ਟੱਕਰ
ਬਠਿੰਡਾ: ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਬਠਿੰਡਾ ਥਰਮਲ ਪਲਾਂਟ ਦੇ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਵਿਧਾਇਕ ਦੀ ਗੱਡੀ ਨੂੰ ਟੱਕਰ ਮਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਗੱਡੀਆਂ ਦੀ ਆਪਸ ਵਿੱਚ ਟੱਕਰ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ।