Punjab News : ਨੈਬੁਲਾ ਗਰੁੱਪ ਦੇ ਚੇਅਰਮੈਨ ਰਮਨ ਖੱਟੜਾ ਵਲੋਂ CM ਭਗਵੰਤ ਮਾਨ ਨਾਲ ਮੁਲਾਕਾਤ
Published : Sep 8, 2024, 9:54 pm IST
Updated : Sep 8, 2024, 9:54 pm IST
SHARE ARTICLE
CM Bhagwant Mann
CM Bhagwant Mann

ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ਼ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖੱਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ,ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। ਰਮਨ ਖਟੜਾ ਨੇ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ।

ਇਸ ਅਹਿਮ ਬੈਠਕ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ।  ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ਼ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। 

ਉਨ੍ਹਾਂ ਕਿਹਾ ਕਿ ਕੰਪਨੀ ਭਾਰਤੀ ਮੂਲ ਦੇ ਭੰਡਾਰਾਂ 'ਤੇ ਕੈਂਸਰ ਪੈਦਾ ਕਰਨ ਵਾਲੀਆਂ ਅਸ਼ੁੱਧੀਆਂ ਨੂੰ ਦੂਰ ਕਰੇਗੀ ਅਤੇ ਇਸ ਤੋਂ ਇਲਾਵਾ ਨੈਨੋ ਪੱਧਰ 'ਤੇ ਨੈਬੁਲਾ ਓਜ਼ੋਨੇਸ਼ਨ ਦੀ ਮਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਸਫਲਤਾਪੂਰਵਕ ਦੂਰ ਕਰਨ ਦਾ ਵੀ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਟੀ.ਡੀ.ਐਸ. ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ। ਮੁੱਖ ਮੰਤਰੀ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਸੂਬੇ ਵਿੱਚ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋ ਗਈ।

 ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਨੂੰ ਵੀ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।  ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ ਹੈ।

 ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਸੂਬੇ ਵਿੱਚ ਨਿਵੇਸ਼ ਕਰਨਾ ਵਧੇਰੇ ਲਾਹੇਵੰਦ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸੂਬੇ ਵਿੱਚ ਭਾਈਚਾਰਕ ਸਾਂਝ ਵਾਲਾ ਅਤੇ ਸੁਖਾਵਾਂ ਮਾਹੌਲ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਨੈਬੂਲਾ ਕੰਪਨੀ ਦੇ ਚੇਅਰਮੈਨ ਰਮਨ ਖੱਟੜਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਅੱਜ ਦੀ ਵਿੱਚ ਪੰਜਾਬ ਕਈ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ ਤੇ ਖੁੱਲ ਕੇ ਚਰਚਾ ਹੋਈ ਤੇ ਮੁੱਖ ਮੰਤਰੀ ਕੰਪਨੀ ਦੇ ਪ੍ਰੋਜੈਕਟਾਂ ਨੂੰ ਲੈਕੇ ਕਾਫੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ ਬਤੌਰ ਪੰਜਾਬੀ ਹੁੰਦੀਆਂ ਉਹ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement