Punjab News: ਕਲਯੁੱਗੀ ਪੁੱਤ ਨੇ ਕੀਤਾ ਕਾਰਾ, ਪਿਓ ਦਾ ਹੀ ਕੀਤਾ ਕਤਲ
Published : Sep 8, 2024, 4:37 pm IST
Updated : Sep 8, 2024, 4:37 pm IST
SHARE ARTICLE
Punjab News: The son turned out to be the murderer of his father, knowing the reason will blow your mind
Punjab News: The son turned out to be the murderer of his father, knowing the reason will blow your mind

ਪੁਲਿਸ ਅਧਿਕਾਰੀ ਨੇ ਖੁਲਾਸੇ ਕੀਤੇੇ ਹਨ।

Punjab News: ਕਲਯੁੱਗੀ ਪੁੱਤ ਦਾ ਕਾਰਨਾਮਾ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਸ੍ਰੀ ਮੁਕਤਸਰ ਸਾਹਿਬ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੁੱਤ ਨੇ ਹੀ ਆਪਣੇ ਪਿਓ ਦਾ ਕਤਲ ਕਰ ਦਿੱਤਾ । ਪਿੰਡ ਮਰਾੜ ਕਲਾਂ ਵਿਖੇ ਹੋਏ ਕਤਲ ਨੂੰ ਲੈ ਕੇ ਪੁਲਿਸ ਅਧਿਕਾਰੀ ਤੁਸ਼ਾਰ ਗੁਪਤਾ ਨੇ ਖੁਲਾਸੇ ਕੀਤੇ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ  ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ।ਉਨ੍ਹਾਂ ਦਾ ਕਹਿਣਾ ਹੈ ਕਿ  ਪੁੱਤ ਨੇ ਹੀ ਲਾਲਚ ਲਈ ਆਪਣੇ ਪਿਓ ਦਾ ਕਤਲ ਕੀਤਾ ਹੈ।

ਪੁਲਿਸ ਅਧਿਕਾਰੀ  ਐਸ.ਐਸ.ਪੀ  ਤੁਸ਼ਾਰ ਗਪਤਾ ਨੇ ਕਿਹਾ ਹੈ ਕਿ ਪਿਆਰਜੀਤ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਬਾਜਾ ਮਰਾੜ ਨੇ ਪੁਲਿਸ ਕੋਲ ਬਿਆਨ ਦਿੱਤਾ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਵਾਉਣ ਲਈ ਅਲਟੋ ਕਾਰ ਵਿੱਚ ਜਾ ਰਹੇ ਸਨ ਤੇ ਜਦ ਉਹ ਪਿੰਡ ਮਰਾੜ ਕਲਾ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸੀਸੇ ਤੋੜ ਦਿਤੇ... ਉਸ ਦੇ ਕੰਨ ਤੇ ਪਿਸਤੋਲ ਤਾਣ ਲਿਆ ਜੋ ਉਸ ਦਾ ਮੋਬਾਇਲ ਅਤੇ ਪਰਸ ਖੋਹਣ ਲੱਗੇ ਤੇ ਇਸੇ ਦੌਰਾਨ ਇੱਕ ਨਾ-ਮਾਲੂਮ ਵਿਅਕਤੀ ਵੱਲੋਂ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਵਾਰ ਕੀਤੇ ਤੇ ਆਪਣੇ ਹਥਿਆਰਾ ਸਮੇਤ ਮੋਟਰਸਾਇਕਲ ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾ ਬਣਾ ਕੇ ਆਧੁਨਿਕ ਢੰਗ ਤਰੀਕਿਆਂ ਦੀ ਵਰਤੋਂ ਕਰਦਿਆ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ ਜੋ ਦੌਰਾਨ ਤਫਤੀਸ਼ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਵੱਲੋਂ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁੱਤ ਨੇ ਡਰਾਮਾ ਰਚ ਕੇ ਆਪਣੇ ਹੀ ਪਿਤਾ ਦਾ ਕਤਲ ਕੀਤਾ ਤੇ ਫਿਰ ਮੁਦਈ ਬਣ ਕੇ ਕੇਸ ਕਰ ਦਿੱਤਾ। ਪੁਲਿਸ ਵੱਲੋਂ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੇ ਆਪਣੀ ਮੁਢਲੀ ਪੁੱਛਗਿੱਛ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕ੍ਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement