Amritsar News : ਅੰਮ੍ਰਿਤਸਰ ਰੈਸਟੋਰੈਂਟ 'ਚ ਗਾਹਕ 'ਤੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖ਼ਮੀ

By : BALJINDERK

Published : Sep 8, 2024, 5:46 pm IST
Updated : Sep 8, 2024, 5:46 pm IST
SHARE ARTICLE
ਜ਼ਖ਼ਮੀ ਸੁਰਜੀਤ ਸਿੰਘ ਦੀ ਫਾਈਲ ਫੋਟੋ
ਜ਼ਖ਼ਮੀ ਸੁਰਜੀਤ ਸਿੰਘ ਦੀ ਫਾਈਲ ਫੋਟੋ

Amritsar News : ਬਰਗਰ ਦਾ ਆਰਡਰ ਨਾ ਆਉਣ ’ਤੇ ਹੋਇਆ ਝਗੜਾ

Amritsar News : ਅੰਮ੍ਰਿਤਸਰ 'ਚ ਇਕ ਰੈਸਟੋਰੈਂਟ ਦੇ ਮੈਨੇਜਰ ਵੱਲੋਂ ਬਰਗਰ ਮੰਗਣ 'ਤੇ ਕਿਸੇ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇਕ ਗਾਹਕ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜੋ :Mohali News : ਮੁਹਾਲੀ 'ਚ ਚੋਰਾਂ ਦੀ ਕੋਸ਼ਿਸ਼ ਹੋਈ ਨਾਕਾਮ, ਹੂਟਰਾਂ ਨੇ ਬਚਾਈ ਕਰੋੜਾਂ ਦੀ ਲੁੱਟ 

ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਸਥਿਤ ਕੇਐਫਸੀ ਰੈਸਟੋਰੈਂਟ ਵਿਚ ਇੱਕ ਗਾਹਕ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਜਦੋਂ ਬਰਗਰ ਦਾ ਆਰਡਰ ਨਾ ਆਇਆ ਤਾਂ ਉਸ ਨੇ ਆਪਣਾ ਆਰਡਰ ਮੰਗਿਆ। ਦੋ ਵਾਰ ਆਰਡਰ ਮੰਗਣ 'ਤੇ ਰੈਸਟੋਰੈਂਟ ਮੈਨੇਜਰ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਸਾਥੀਆਂ ਨੂੰ ਵੀ ਬੁਲਾ ਲਿਆ। ਜਿਸ ਤੋਂ ਬਾਅਦ ਰੈਸਟੋਰੈਂਟ ਦੇ ਮੈਨੇਜਰ ਨੇ ਗਾਹਕ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਇਹ ਵੀ ਪੜੋ : Jalandhar News : ਜਲੰਧਰ 'ਚ ਡਾਕ ਵਿਭਾਗ ਦੀ ਅਗਵਾ ਮਹਿਲਾ ਮੁਲਾਜ਼ਮ ਕਰਨਾਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲੀ 

ਪੀੜ੍ਹਤ ਦੇ ਪਿਤਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਜੰਡਿਆਲਾ ਵਿੱਚ ਮੌਜੂਦਾ ਸਰਪੰਚ ਹੈ। ਉਸ ਦਾ ਪੁੱਤਰ ਸੁਰਜੀਤ ਸਿੰਘ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਇੱਕ ਰੈਸਟੋਰੈਂਟ ਵਿੱਚ ਬਰਗਰ ਖਾਣ ਗਿਆ ਸੀ, ਜਿੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਪੁੱਤਰ ਦੀ ਬਾਂਹ 'ਚੋਂ ਲੰਘ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਗੱਲਾਂ 'ਤੇ ਗੋਲੀਆਂ ਚਲਾਉਣ ਵਾਲੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ 'ਚ ਅਜਿਹੀ ਹਰਕਤ ਨਾ ਦੁਹਰਾਈ ਜਾਵੇ |

ਇਹ ਵੀ ਪੜੋ :Amritsar News : ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ 

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਇਕ ਨਿੱਜੀ ਰੈਸਟੋਰੈਂਟ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਗੋਲੀ ਲੱਗਣ ਵਾਲਾ ਨੌਜਵਾਨ ਹਸਪਤਾਲ 'ਚ ਦਾਖਲ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(For more news apart from Shot fired at customer in Amritsar restaurant, youth injured News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement