
ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨ ਪਹੁੰਚੇ ਸਨ ਦੌਰਾ
ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਇੱਕ ਹਾਦਸੇ ਵਿੱਚ ਜ਼ਖਮੀ ਹੋਈ ਕੁੜੀ ਦੀ ਸਹਾਇਤਾ ਕੀਤੀ। ਉਨ੍ਹਾਂ ਕੁੜੀ ਨੂੰ ਚੁੱਕ ਕੇ ਆਪਣੀ ਗੱਡੀ ਵਿੱਚ ਇਲਾਜ ਲਈ ਹਸਪਤਾਲ ਵੀ ਭਿਜਵਾਇਆ।
ਮਨਕੀਰਤ ਔਲਖ ਨੇ ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡੀ। ਮਨਕੀਰਤ ਔਲਖ ਨੇ ਕਿਹਾ ਕਿ ਪੀੜਤ ਲੋਕਾਂ ਤੱਕ ਸਹਾਇਤਾ ਪਹੁੰਚਣੀ ਚਾਹੀਦੀ ਹੈ ਅਤੇ ਪਿੰਡ ਵਿਚ ਜੋ ਮਜਬੂਤ ਪਰਿਵਾਰ ਹਨ, ਉਨ੍ਹਾਂ ਨੂੰ ਵੀ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇੱਕ ਮਾਰਸ਼ਲ ਕੌਮ ਹੈ। ਉਨ੍ਹਾਂ ਕਿਹਾ ਕਿ ਮੁਸ਼ਕਿਲ ਹਰ ਕਿਸੇ ਉੱਤੇ ਆਉਂਦੀ ਹੈ, ਪਰ ਇਸ ਨੂੰ ਇਕੱਠੇ ਹੋ ਕੇ ਅਤੇ ਹੌਂਸਲੇ ਨਾਲ ਨਿਪਟਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਚੰਗਾ ਹੀ ਕਰਨਗੇ। ਇਸ ਦੌਰਾਨ ਔਲਖ ਨੇ ਪੰਜਾਬ ਪੁਲਿਸ ਦੀ ਪ੍ਰਸ਼ੰਸਾ ਵੀ ਕੀਤੀ।