
ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ...
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ 3 ਨਵੰਬਰ ਤੱਕ ਗਲੋਬਲ ਕਬੱਡੀ ਲੀਗ ਕਰਵਾਈ ਜਾ ਰਹੀ ਜਿਸ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 14 ਅਕਤੂਬਰ ਨੂੰ ਹੋਵੇਗਾ। ਪ੍ਰਾਈਵੇਟ ਸਪਾਂਸਰ ਟੁੱਟ ਬ੍ਰਦਰਜ਼ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਲੀਗ ਦੇ ਮੈਚ ਜਲੰਧਰ, ਲੁਧਿਆਣਾ ਤੇ ਮੁਹਾਲੀ ਵਿਖੇ ਕਰਵਾਏ ਜਾਣਗੇ ਅਤੇ 3 ਨਵੰਬਰ ਨੂੰ ਮੁਹਾਲੀ ਦੇ ਫੇਜ਼ 9 ਸਥਿਤ ਹਾਕੀ ਸਟੇਡੀਅਮ ਵਿਖੇ ਫਾਈਨਲ ਤੇ ਸਮਾਪਤੀ ਸਮਾਰੋਹ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਕੈਪਟਨ ਅਮਰਿੰਦਰ ਸਿੰਘ ਹੋਣਗੇ। ਇਹ ਖੁਲਾਸਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਲੀਗ ਦੇ ਪ੍ਰਬੰਧਾਂ ਲਈ ਰੱਖੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤੀ।
Global Kabaddi League Meetingਮੀਟੰਗ ਵਿੱਚ ਪਸ਼ੂ ਪਾਲਣ ਤੇ ਕਿਰਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਤੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਦਾ ਪੱਧਰ ਉਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ ਜਿਨ੍ਹਾਂ ਦੀ ਅਗਵਾਈ ਸਦਕਾ ਪੰਜਾਬ ਵੱਲੋਂ ਕਾਰਗਾਰ ਖੇਡ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੀ ਮਾਂ ਖੇਡ ਦੀ ਪ੍ਰਫੁੱਲਤਾ ਲਈ ਵਚਨਬੱਧ ਹੈ ਅਤੇ ਇਸ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਪ੍ਰਾਈਵੇਟ ਸਪਾਂਸਰਾਂ ਦੀ ਮੱਦਦ ਨਾਲ ਕਰਵਾਈ ਜਾ ਰਹੀ ਲੀਗ ਦਾ ਸਾਰਾ ਖਰਚਾ ਸਪਾਂਸਰਾਂ ਵੱਲੋਂ ਚੁੱਕਿਆ ਜਾਵੇਗਾ ਜਦੋਂ ਕਿ ਇਸ ਲਈ ਸਟੇਡੀਅਮ ਅਤੇ ਪ੍ਰਸ਼ਾਸਕੀ ਤੌਰ 'ਤੇ ਬਾਕੀ ਹਰ ਤਰ੍ਹਾਂ ਦੀ ਮੱਦਦ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ।
Kabaddi ਉਨ੍ਹਾਂ ਕਿਹਾ ਕਿ ਕਬੱਡੀ ਲੀਗ ਵਿੱਚ ਛੇ ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਦੇ ਨਾਮ ਕੈਲੇਫੋਰਨੀਆ ਈਗਲਜ਼ (ਅਮਰੀਕਾ), ਮੈਪਲ ਲੀਫ (ਕੈਨੇਡਾ), ਸਿੰਘ ਵਾਰੀਅਰਜ਼ (ਪੰਜਾਬ), ਬਲੈਕ ਪੈਂਥਰਜ਼ (ਫਰਿਜ਼ਨੋ, ਅਮਰੀਕਾ), ਹਰਿਆਣਾ ਲਾਇਨਜ਼ (ਭਾਰਤ) ਤੇ ਦੋਆਬਾ ਵਾਰੀਅਰਜ਼ (ਅਮਰੀਕਾ) ਹਨ। ਉਨ੍ਹਾਂ ਕਿਹਾ ਕਿ ਲੀਗ ਵਿੱਚ ਹਰ ਟੀਮ ਦੂਜੀ ਟੀਮ ਨਾਲ ਦੋ-ਦੋ ਮੈਚ ਖੇਡੇਗੀ ਅਤੇ ਇਕ ਟੀਮ ਕੁੱਲ 10 ਮੈਚ ਖੇਡੇਗੀ। ਖੇਡ ਮੰਤਰੀ ਨੇ ਮੈਚਾਂ ਦੇ ਸਥਾਨਾਂ ਦਾ ਹੋਰ ਵੇਰਵਾ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਿਖੇ 14 ਤੋਂ 21 ਅਕਤੂਬਰ ਤੱਕ ਉਦਘਾਟਨੀ ਸਮਾਰੋਹ ਤੇ ਲੀਗ ਮੈਚ, 24 ਤੋਂ 29 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਸਥਿਤ ਹਾਕੀ ਸਟੇਡੀਅਮ ਵਿਖੇ ਮੈਚ ਖੇਡੇ ਜਾਣਗੇ। 1 ਤੋਂ 3 ਨਵੰਬਰ ਤੱਕ ਮੁਹਾਲੀ ਵਿਖੇ ਫਾਈਨਲ ਤੇ ਸਮਾਪਤੀ ਸਮਾਰੋਹ ਸਮੇਤ ਹੋਰ ਮੈਚ ਖੇਡੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਚੀਫ ਪੈਟਰਨਸ਼ਿਪ ਹੇਠਾਂ ਜਿੱਥੇ ਸੂਬਾ ਪੱਧਰ 'ਤੇ ਬਣਾਈ ਕਮੇਟੀ ਲੀਗ ਦੇ ਪ੍ਰਬੰਧ ਦੇਖ ਰਹੀ ਹੈ ਉਥੇ ਤਿੰਨੋਂ ਸਥਾਨਾਂ 'ਤੇ ਜ਼ਿਲਾ ਪੱਧਰ ਦੀ ਕਮੇਟੀ ਬਣਾਈ ਗਈ ਹੈ।
Meetingਜਲੰਧਰ ਵਿਖੇ ਸੰਸਦ ਮੈਂਬਰ ਸ੍ਰੀ ਚੌਧਰੀ ਸੰਤੋਖ ਸਿੰਘ, ਲੁਧਿਆਣਾ ਵਿਖੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਤੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਮੁਹਾਲੀ ਵਿਖੇ ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਹਨ ਜਿਸ ਵਿੱਚ ਸਥਾਨਕ ਵਿਧਾਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹਨ। ਇਹ ਕਮੇਟੀਆਂ ਲੀਗ ਦੀ ਸਫਲਤਾ ਲਈ ਕੰਮ ਕਰ ਰਹੀਆਂ ਹਨ। ਰਾਣਾ ਸੋਢੀ ਨੇ ਇਸ ਲੀਗ ਦੀ ਸਪਾਂਸਰਸ਼ਿਪ ਕਰ ਰਹੇ ਟੁੱਟ ਬ੍ਰਦਰਜ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਨਿੱਜੀ ਹੱਥਾਂ ਦੀ ਭਾਈਵਾਲੀ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸਭ ਮਿਲ-ਜੁਲ ਕੇ ਹੀ ਖੇਡਾਂ ਦੀ ਉਨਤੀ ਲਈ ਕੰਮ ਕਰ ਸਕਦੇ ਹਨ।
Kabaddi League ਮੀਟਿੰਗ ਵਿੱਚ ਸ੍ਰੀ ਫਤਹਿਜੰਗ ਸਿੰਘ ਬਾਜਵਾ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੰਜੀਵ ਤਲਵਾੜ ਤੇ ਸ੍ਰੀ ਕੁਲਦੀਪ ਸਿੰਘ ਵੈਦ (ਸਾਰੇ ਵਿਧਾਇਕ), ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਖੇਡਾਂ ਸ੍ਰੀ ਸੰਜੇ ਕੁਮਾਰ ਤੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਡੀ.ਜੀ.ਪੀ. ਸ੍ਰੀ ਹਰਦੀਪ ਸਿੰਘ ਢਿੱਲੋਂ, ਜਲੰਧਰ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸ੍ਰੀ ਡੀ.ਲਾਕੜਾ, ਲੁਧਿਆਣਾ ਦੇ ਕਮਿਸ਼ਨਰ ਸ੍ਰੀ ਪੀ.ਕੇ.ਸਿਨਹਾ ਤੇ ਏ.ਡੀ.ਸੀ. ਸ੍ਰੀ ਇਕਬਾਲ ਸਿੰਘ ਸੰਧੂ, ਮੁਹਾਲੀ ਦੇ ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ ਤੇ ਏ.ਡੀ.ਸੀ. ਸ੍ਰੀ ਚਰਨਦੇਵ ਸਿੰਘ ਮਾਨ, ਲੀਗ ਦੇ ਮੁੱਖ ਸਪਾਂਸਰ ਟੁੱਟ ਬ੍ਰਦਰਜ਼ (ਸੁਰਜੀਤ ਸਿੰਘ ਤੇ ਰਣਜੀਤ ਸਿੰਘ ਰਾਣਾ) ਸ੍ਰੀ ਯੋਗੇਸ਼ ਛਾਬੜਾ, ਲੀਗ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ, ਅਫਰੀਕਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਹਰੀਸ਼ ਕੁਮਾਰ ਸਿੰਘ, ਸ੍ਰੀ ਹਰਪ੍ਰੀਤ ਸਿੰਘ ਸੰਧੂ, ਸ੍ਰੀ ਕਰਤਾਰ ਸਿੰਘ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਸੇਨੂੰ ਦੁੱਗਲ ਤੇ ਖੇਡ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਵੀ ਹਾਜ਼ਰ ਸਨ।