ਖ਼ਬਰਾਂ |

ਤਾਜ਼ਾ |

ਪੰਚਾਇਤੀ ਜ਼ਮੀਨਾ ਤੇ ਇਸ ਸਾਲ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ : ਤ੍ਰਿਪਤ ਬਾਜਵਾ
Published : Oct 8, 2018, 5:38 pm IST
Updated : Oct 8, 2018, 5:38 pm IST
SHARE ARTICLE
Tripat Rajinder Singh Bajwa
Tripat Rajinder Singh Bajwa

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈ ਗਈ ਤੰਦਰੁਸਤ ਮੁਹਿੰਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵੀ ਚਾਲੂ ਮਾਲੀ ਸਾਲ ਵਿੱਚ ਮਨਰੇਗਾ ਸਕੀਮ ਅਧੀਨ ...

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਲਾਈ ਗਈ ਤੰਦਰੁਸਤ ਮੁਹਿੰਮ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵੀ ਚਾਲੂ ਮਾਲੀ ਸਾਲ ਵਿੱਚ ਮਨਰੇਗਾ ਸਕੀਮ ਅਧੀਨ ਪੰਚਾਇਤੀ ਜ਼ਮੀਨਾ ਤੇ ਹੁਣ ਤੱਕ ਲਗਭਗ 20 ਲੱਖ ਪੌਦੇ ਲਗਾਏ ਗਏ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਇਸ ਮੁਹਿੰਮ ਤਹਿਤ ਲਗਭਗ 7909 ਏਕੜ ਪੰਚਾਇਤੀ ਰਕਬਾ ਪੌਦਿਆਂ ਅਧੀਨ ਲਿਆਂਦਾ ਗਿਆ ਹੈ।

ਉਹਨਾਂ ਕਿਹਾ ਕਿ ਵਿਭਾਗ ਨੂੰ ਇਹ ਸਖ਼ਤ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਲਾਏ ਗਏ ਪੌਦਿਆਂ ਦੀ ਪੂਰੀ ਤਰਾਂ ਦੇਖ ਭਾਲ ਕੀਤੀ ਜਾਵੇ ਤਾਂ ਕਿ ਇਹ ਪੌਦੇ ਮਰ ਨਾ ਜਾਣ। ਸ. ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਮਿਲਾਵਟੀ ਸਮਾਨ ਅਤੇ ਨਸ਼ਿਆਂ ਦੇ ਖਿਲਾਫ ਛੇੜੀ ਮੁਹਿੰਮ ਦੇ ਨਾਲੋ ਨਾਲ ਸਾਡੇ ਵਾਤਾਵਰਣ ਅਤੇ ਆਬੋ ਹਵਾ ਨੂੰ ਸਾਫ ਸੁਥਰਾ ਬਣਾਉਣ ਲਈ ਸੂਬੇ ਭਰ ਵਿਚ ਪੌਦੇ ਲਗਾਉਣ ਦੀ ਵਿਆਪਕ ਮੁਹਿੰਮ ਅਰੰਭੀ ਗਈ ਹੈ।ਉਨ੍ਹਾਂ ਕਿ ਸਰਕਾਰ ਵਲੋਂ ਸਿਰਫ ਲਗਾਏ ਹੀ ਨਹੀਂ ਜਾਣਗੇ ਬਲਕਿ ਇੰਨਾਂ ਨੂੰ ਪਾਲਣ ਲਈ ਪਾਣੀ ਦੇਣ ਅਤੇ ਸੰਭਾਲਣ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਦੇ ਅਧੀਨ ਟਾਹਲੀ, ਟੁਨ, ਕਿੱਕਰ, ਖੈਰ, ਬਰਮਾ ਨੀਮ, ਬੋਹਰ, ਈਮਲੀ, ਬੋਤਲ ਬਰਸ਼, ਅਰਜਨ, ਜਾਮੂਨ, ਅਮਰੂਦ, ਪਿੱਪਲ, ਮਲਬਰੀ, ਸੁਖਚੈਨ, , ਅੰਬ, ਕਦਮ, ਸੁਹਨਜ਼ਨਾ, ਹਬਿਸਕਸ, ਬੋਗਨਵਿਲਾ, ਬੇਰੀ, ਕਨੇਰ, ਗੁਲਮੋਹਰ ਅਤੇ ਧਰੇਕ ਆਦਿ ਕਿਸਮਾਂ ਦੇ ਰੁੱਖ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸਤੋਂ ਇਲਾਵਾ ਪਿੰਡਾਂ ਵਿੱਚ ਬਾਕੀ ਸਾਂਝੀਆਂ ਥਾਵਾਂ ਜਿਵੇਂ ਕਿ ਸਕੂਲ, ਸ਼ਮਸ਼ਾਨ ਘਾਟ ਅਤੇ ਪੇਂਡੂ ਜਲ ਘਰ ਆਦਿ 'ਤੇ ਹੁਣ ਤੱਕ ਲਗਭਗ 9 ਲੱਖ ਪੌਦੇ ਲਗਾਏ ਜਾ ਸੱਕੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਅਗਲੇ ਸਾਲ ਪੌਦੇ ਲਗਾਉਣ ਲਈ ਹੁਣ ਤੋਂ ਹੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਨਰੇਗਾ ਅਧੀਨ 79.70 ਲੱਖ ਪੌਦਿਆਂ ਦੀ ਨਰਸਰੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਯੋਗਦਾਨ ਲਿਆ ਜਾ ਰਿਹਾ ਹੈ। ਜਿਸ ਦੇ ਤਹਿਤ ਜ਼ਿਲਾ ਜਲੰਧਰ ਵਿੱਚ ਪਿੰਡ ਸੀਚੇਵਾਲ ਵਿੱਚ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਵਿੱਚ ਪੰਚਾਇਤੀ/ਡੀ.ਐਫ.ਓ. ਰਾਹੀਂ ਪੰਜ ਲੱਖ ਪੌਦਿਆਂ ਦੀ ਨਰਸਰੀ ਤਿਆਰ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement