ਸ਼ੋ੍ਮਣੀ ਕਮੇਟੀ ਚੋਣਾਂ ਨੂੰ ਲੈ ਕੇ ਫੂਲਕਾ ਦਾ ਬਾਦਲਾਂ 'ਤੇ ਨਿਸ਼ਾਨਾ, ਚੋਣਾਂ ਬਿਨਾਂ ਨਹੀਂ ਬਚਿਆ ਚਾਰਾ
Published : Oct 8, 2020, 10:06 pm IST
Updated : Oct 8, 2020, 10:10 pm IST
SHARE ARTICLE
Harinder Singh Phulka
Harinder Singh Phulka

ਕਿਹਾ, ਸ਼੍ਰੋਮਣੀ ਕਮੇਟੀ ਦੀ ਬਾਦਲਾਂ ਖਲਾਸੀ ਕਰਵਾਉਣਾ ਮੁਖ ਮਕਸਦ

ਚੰਡੀਗੜ੍ਹ : ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਪ੍ਰਸਿੱਧ ਵਕੀਲ ਐਚਐਸ ਫੂਲਕਾ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਿਆਂ  ਹੈ। ਉਨ੍ਹਾਂ ਕਿਹਾ ਕਿ ਸਿੱਖ 2011 ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਦੇ ਆ ਰਹੇ ਹਨ ਜਦਕਿ ਸਿਆਸੀ ਮਿਲੀਭੁਗਤ ਨਾਲ ਇਨ੍ਹਾਂ ਨੂੰ ਰੋਕੀ ਰੱਖਿਆ ਹੈ। ਉਨ੍ਹਾਂ ਕਿਹਾ 2011 ਤੋਂ ਹੁਣ ਤਕ ਸ਼੍ਰੋਮਣੀ ਕਮੇਟੀ ਬਿਨਾਂ ਚੋਣਾਂ ਤੋਂ ਚਲਦੀ ਆ ਰਹੀ ਹੈ ਪਰ ਹੁਣ ਬਾਦਲਾਂ ਕੋਲ ਵੀ ਚੋਣਾਂ ਤੋਂ ਬਿਨਾਂ ਕੋਈ ਚਾਰਾ ਨਹੀਂ ਰਿਹਾ। 2016 ਤੋਂ ਬਾਅਦ ਸੁਪਰੀਮ ਕੋਰਟ ਦੇ ਫੈਸਲੇ ਦਾ ਝੂਠ ਬੋਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੱਲਦੀ ਰਹੀ ਜਦਕਿ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਕੋਈ ਫੈਸਲਾ ਹੀ ਨਹੀਂ ਸੁਣਾਇਆ ਸੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਜਸਟਿਸ ਐਸਐਸ ਸਾਰੋਂ ਅਗਲੇ ਛੇ ਮਹੀਨੇ ਤਕ ਚੋਣਾਂ ਕਰਵਾ ਦੇਣਗੇ।

Harinder Singh PhulkaHarinder Singh Phulka

ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਖਾਂ ਵਿਖਾਉਣ ਮਗਰੋਂ ਕੇਂਦਰ ਵਿਚ ਸੱਤਾ 'ਤੇ ਬਿਰਾਜਮਾਨ ਬੀਜੇਪੀ ਸਰਕਾਰ ਨੇ ਆਪਣੇ ਨਵੇਂ ਸਿਆਸੀ ਪੈਂਤੜੇ ਅਜਮਾਉਣੇ ਸ਼ੁਰੂ ਕਰ ਦਿਤੇ ਹਨ। ਮੋਦੀ ਸਰਕਾਰ ਨੇ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਚੋਣ ਕਰਾਉਣ ਦੀ ਤਿਆਰੀ ਖਿੱਚ ਲਈ ਹੈ। ਇਸ ਤਹਿਤ ਹੀ ਬੁੱਧਵਾਰ ਨੂੰ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਜਸਟਿਸ ਐਸਐਸ ਸਾਰੋਂ (ਸੇਵਾ ਮੁਕਤ) ਦੀ ਨਿਯੁਕਤੀ ਕੀਤੀ ਗਈ ਸੀ।

SGPCSGPC

ਸਿੱਖ ਧਿਰਾਂ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਮੰਗ ਕਰ ਰਹੀਆਂ ਸੀ ਪਰ ਅਕਾਲੀ ਦਲ ਦੇ ਸਰਕਾਰ ਅੰਦਰ ਭਾਈਵਾਲ ਹੁੰਦਿਆਂ ਮੋਦੀ ਸਰਕਾਰ ਨੇ ਇਨ੍ਹਾਂ ਵਿਚ ਕੋਈ ਬਹੁਤੀ ਦਿਲਚਸਪੀ ਨਹੀਂ ਵਿਖਾਈ। ਇਸ ਲਈ ਮੌਜੂਦਾ ਕਮੇਟੀ ਦਾ 2016 ਵਿਚ ਕਾਰਜਕਾਲ ਖ਼ਤਮ ਹੋਣ ਮਗਰੋਂ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ।

SGPCSGPC

ਹੁਣ ਜਦੋਂ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਨਾਲੋਂ ਨਾਤਾ ਤੋੜ ਲਿਆ ਹੈ ਤਾਂ ਮੋਦੀ ਸਰਕਾਰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਵਿਊਂਤ ਬਣਾਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੂੰ ਅਸਲ ਤਾਕਤ ਸ਼੍ਰੋਮਣੀ ਕਮੇਟੀ ਰਾਹੀਂ ਹੀ ਮਿਲਦੀ ਹੈ ਕਿਉਂਕਿ ਜਿਹੜੀ ਧਿਰ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਹੋਵੇ, ਉਹ ਹੀ ਸਿੱਖਾਂ ਦੀ ਨੁਮਾਇੰਦਾ ਮੰਨੀ ਜਾਂਦੀ ਹੈ। ਇਸ ਲਈ ਬੀਜੇਪੀ ਵੀ ਇਸ ਵਾਰ ਚਾਹੇਗੀ ਕਿ ਕਿਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਥੋਂ ਨਿਕਲ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement