ਜੇ ਸ਼੍ਰੋਮਣੀ ਕਮੇਟੀ ਚੋਣਾਂ ਪੂਰੀ ਨਿਰਪੱਖਤਾ ਨਾਲ ਹੋਈਆਂ ਤਾਂ ਬਾਦਲਾਂ ਦਾ ਗ਼ਲਬਾ ਖ਼ਤਮ ਹੋ ਜਾਵੇਗਾ : ਸਰ
Published : Oct 8, 2020, 12:54 am IST
Updated : Oct 8, 2020, 12:54 am IST
SHARE ARTICLE
image
image

ਜੇ ਸ਼੍ਰੋਮਣੀ ਕਮੇਟੀ ਚੋਣਾਂ ਪੂਰੀ ਨਿਰਪੱਖਤਾ ਨਾਲ ਹੋਈਆਂ ਤਾਂ ਬਾਦਲਾਂ ਦਾ ਗ਼ਲਬਾ ਖ਼ਤਮ ਹੋ ਜਾਵੇਗਾ : ਸਰਨਾ

ਨਵੀਂ ਦਿੱਲੀ, 7 ਅਕਤੂਬਰ (ਅਮਨਦੀਪ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ.ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਜੇ ਸ਼੍ਰੋਮਣੀ ਕਮੇਟੀ ਚੋਣਾਂ ਪੂਰੀ ਨਿਰਪੱਖਤਾ, ਬਿਨਾਂ ਖ਼ਰੀਦੋ ਫ਼ਰੋਖ਼ਤ ਅਤੇ ਅਸਲ ਸਿੱਖ ਵੋਟਰਾਂ ਦੀਆਂ ਵੋਟਾਂ ਨਾਲ ਹੋਣਗੀਆਂ, ਤਾਂ ਸ਼੍ਰੋਮਣੀ ਕਮੇਟੀ ਸਣੇ ਸਿੱਖ ਅਦਾਰਿਆਂ ਤੋਂ ਬਾਦਲਾਂ ਦਾ ਗ਼ਲਬਾ ਖ਼ਤਮ ਹੋ ਜਾਵੇਗਾ।
ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਕਮੇਟੀ ਕਾਇਮ ਕਰਨ ਦਾ ਐਲਾਨ ਸਿਰਫ਼ ਧੋਖਾ ਹੈ ਕਿਉਂਕਿ 1996 ਦੀ ਮੋਗਾ ਕਾਨਫ਼ਰੰਸ ਵਿਚ ਹੀ ਬਾਦਲ ਦਲ ਨੇ ਅਕਾਲੀ ਦਲ ਦੇ ਅਸਲ ਟੀਚਿਆਂ,  (ਜਿਨ੍ਹਾਂ ਵਿਚ ਸੂਬਿਆਂ ਦੇ ਵੱਧ ਅਧਿਕਾਰਾਂ ਦਾ ਟੀਚਾ ਵੀ ਸੀ), ਨੂੰ ਤਿਲਾਂਜਲੀ ਦੇ ਦਿਤੀ ਸੀ। ਹੁਣ ਅਪਣਾ ਖੁਸਿਆ ਆਧਾਰ ਵੇਖ ਕੇ ਬਾਦਲਾਂ ਨੂੰ ਮੁੜ ਸੂਬਿਆਂ ਦੇ ਵੱਧ ਹੱਕਾਂ ਦਾ ਚੇਤਾ ਆ ਗਿਆ ਹੈ। ਉਨ੍ਹਾਂ ਕਿਹਾ ਅਕਾਲੀ ਭਾਜਪਾ ਗਠਜੋੜ ਟੁੱਟਣ ਪਿਛੋਂ ਅਕਾਲੀ ਦਲ ਬਾਦਲ ਖੇਤਰੀ ਪਾਰਟੀਆਂ ਨਾਲ ਗਠਜੋੜ ਕਾਇਮ ਕਰਨ ਲਈ ਤਰਲੋਮੱਛੀ ਹੋ ਰਿਹਾ ਹੈ। ਇਸ ਲਈ ਬਲਵਿੰਦਰ ਸਿੰਘ ਭੂੰਦੜ, ਸਾਬਕਾ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ.ਮਨਜਿੰਦਰ ਸਿੰਘ ਸਿਰਸਾ ਦੀ ਕਮੇਟੀ ਕਾਇਮ ਕੀਤੀ ਗਈ ਹੈ ਜੋ ਕਿਸਾਨੀ ਮੁੱਦਿਆਂ 'ਤੇ ਖੇਤਰੀ ਪਾਰਟੀਆਂ ਦੀimageimage ਹਮਾਇਤ ਲਏਗੀ। ਇਹ ਕਮੇਟੀ ਇਕ ਸਿਆਸੀ ਡਰਾਮਾ ਹੈ, ਉਸ ਤੋਂ ਵੱਧ ਕੁੱਝ ਨਹੀਂ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement