
ਜਸਟਿਸ (ਰਿਟਾ.) ਐਸਐਸ ਸਾਰੋਂ ਚੀਫ਼ ਕਮਿਸ਼ਨਰ ਗੁਰਦਵਾਰਾ ਚੋਣਾਂ ਨਿਯੁਕਤ
ਚੰਡੀਗੜ੍ਹ, 7 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ (ਰਿਟਾ.) ਐਸਐਸ ਸਾਰੋਂ ਨੂੰ ਚੀਫ਼ ਕਮਿਸ਼ਨਰ ਗੁਰਦਵਾਰਾ ਚੋਣਾਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ ਤੇ ਜਸਟਿਸ ਸਾਰੋਂ ਦੀ ਨਿਯੁਕਤੀ ਜਸਟਿਸ ਦਰਸ਼ਨ ਸਿੰਘ ਦੀ ਥਾਂ ਕੀਤੀ ਗਈ ਹੈ ਜਿਨ੍ਹਾਂ ਨੇ ਅਹੁਦਾ ਨਹੀਂ ਸੰਭਾਲਿਆ ਸੀ। ਨਿਯੁਕਤੀ ਪੱਤਰ ਮੁਤਾਬਕ ਜਸਟਿਸ ਸਾਰੋਂ ਦਾ ਕਾਰਜਕਾਲimage ਅਹੁਦਾ ਸੰਭਾਲਣ ਵਾਲੀ ਮਿਤੀ ਤੋਂ ਦੋ ਸਾਲ ਤਕ ਹੋਵੇਗਾ।