
ਮਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਦੱਸਿਆ ਲੋਕਤੰਤਰ ਵਿਰੋਧੀ
ਚੰਡੀਗੜ੍ਹ: ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਲੋਕਤੰਤਰ ਵਿਰੋਧੀ ਦੱਸਿਆ ਹੈ। ਉਹਨਾਂ ਇਲਜ਼ਾਮ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਵੱਡੇ ਕਾਰੋਬਾਰੀਆਂ ਦਾ ਫਾਇਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Manish Tiwari
ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਜਿਹੜੇ ਕਾਨੂੰਨਾਂ ਵਿਚ ਸੋਧ ਕੀਤੀ ਹੈ, ਉਸ ਦੇ ਜ਼ਰੀਏ ਉਸ ਨੇ ਲੋਕਤੰਤਰ ਨੂੰ ਖਤਮ ਕਰਨ ਅਤੇ ਦੇਸ਼ ਦੇ ਵੱਡੇ ਕਾਰੋਬਾਰੀਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।
Farmers Protest
ਨਵੇਂ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਭਰ ਵਿਚ ਖੇਤੀ ਕਾਨੂੰਨਾਂ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪੈਣਗੇ।
Narendra Modi
ਉਹਨਾਂ ਕਿਹਾ ਕਿ ਇਹ ਮਾਮਲਾ ਕਿਸੇ ਇਕ ਪਾਰਟੀ ਦਾ ਨਹੀਂ ਹੈ, ਇਹ ਸਾਂਝਾ ਸੰਘਰਸ਼ ਹੈ। ਇਸ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਅਪੀਲ ਕਰਨਗੇ ਤਾਂ ਜੋ ਖੇਤੀ ਕਾਨੂੰਨਾਂ ਖਿਲਾਫ਼ ਇਕ ਸਾਂਝਾ ਸੰਘਰਸ਼ ਛੇੜਿਆ ਜਾਵੇ ਅਤੇ ਕਾਨੂੰਨ ਨੂੰ ਰੱਦ ਕਰਵਾਇਆ ਜਾਵੇ।