ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ 'ਚ 'ਆਪ' ਜਾਵੇਗੀ ਹਾਈਕੋਰਟ- ਚੀਮਾ
Published : Oct 8, 2020, 5:37 pm IST
Updated : Oct 8, 2020, 5:37 pm IST
SHARE ARTICLE
 AAP leader Harpal Cheema
AAP leader Harpal Cheema

ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ 'ਚ ਕੋਈ ਰੁਕਾਵਟ ਪੈਦਾ ਨਾ ਹੋਵੇ।

ਚੰਡੀਗੜ੍ਹ- ਪੰਜਾਬ ਦੇ ਸਮਾਜਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੀ ਚੀਫ਼ ਸੈਕਟਰੀ ਵਿੰਨੀ ਮਹਾਜਨ ਦੀ ਨਿਗਰਾਨੀ ਹੇਠ ਗਠਿਤ ਕਮੇਟੀ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਵਿਰੋਧ ਤਹਿਤ ਅੱਜ ਆਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੀ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਵੱਲੋਂ ਅਗਵਾਈ ਕੀਤੀ ਗਈ।

protestprotestਇਸ ਦੇ ਚਲਦੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਸਮੋਤ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਸਨ ਕਿ ਅਕਾਲੀ ਸਰਕਾਰ ਵੇਲੇ 1200 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਪਰ ਜਦੋਂ ਵਿਧਾਨ ਸਭਾ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮਾਮਲਾ ਚੁੱਕਿਆ ਗਿਆ ਤਾਂ ਸਰਕਾਰ ਨੇ ਕਿਹਾ ਕਿ ਆਡਿਟ ਚੱਲ ਰਿਹਾ ਹੈ ਅਤੇ ਜਿਹੜਾ ਦੋਸ਼ੀ ਹੋਵੇਗਾ, ਉਸ ਨੂੰ ਸਜ਼ਾ ਦਿੱਤੀ ਜਾਵੇਗੀ। 

ਚੀਮਾ ਨੇ ਕਿਹਾ ਕਿ ਅਸੀਂ ਇਸ ਮਾਮਲੇ 'ਚ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ, ਜਿਸ ਨੂੰ ਲੈ ਕੇ ਪਟੀਸ਼ਨ ਤਿਆਰ ਕੀਤੀ ਜਾ ਰਹੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ 'ਚ ਕੋਈ ਰੁਕਾਵਟ ਪੈਦਾ ਨਾ ਹੋਵੇ। 

ਸਰਕਾਰ ਨੇ ਕਿਹਾ ਸੀ ਕਿ ਪੈਸਾ ਰਿਕਵਰ ਕੀਤਾ ਜਾਵੇਗਾ ਪਰ ਅੱਜ ਤੱਕ ਨਾ ਤਾਂ ਕੋਈ ਆਡਿਟ ਸਾਹਮਣੇ ਆਇਆ ਅਤੇ ਨਾ ਹੀ ਪੈਸਾ ਵਾਪਸ ਲਿਆ ਗਿਆ, ਬਲਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਦੱਸ ਦਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਹ ਇਲਜ਼ਾਮ ਤਤਕਾਲੀ ਮੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸਨ।  ਇਸ ਅਧਿਕਾਰੀ ਨੇ ਕਿਹਾ ਕਿ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ, ਜਿਸ ਤੋਂ ਬਾਅਦ ਧਰਮਸੋਤ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਦੋਰਸ਼ ਪਾਇਆ ਗਿਆ।

AAPAAPਪਤਾ ਲੱਗਾ ਹੈ ਕਿ 2015 ਤੋਂ 2017 ਤਕ ਇਸ ਵਿਭਾਗ ਦੇ ਸਕੱਤਰ ਰਹਿ ਚੁਕੇ ਕਿਰਪਾ ਸ਼ੰਕਰ ਸਰੋਜ ਵਲੋਂ ਉਸ ਸਮੇਂ ਦੀਆਂ ਕੁਝ ਗੜਬੜੀਆ ਸਾਹਮਣੇ ਆਈਆਂ ਹਨ। ਜਿਨ੍ਹਾਂ 'ਤੇ ਪਰਦਾ ਪਾਉਣ ਲਈ ਅਤੇ ਇਨ੍ਹਾਂ ਤੋਂ ਧਿਆਨ ਹਟਾਉਣ ਲਈ ਕਿਰਪਾ ਸ਼ੰਕਰ ਸਰੋਜ ਵਲੋਂ ਇਹ ਰਿਪੋਰਟ ਤਿਆਰ ਕਰ ਕੇ ਮੁੱਖ ਸਕੱਤਰ ਨੂੰ ਭੇਜੀ ਗਈ ਸੀ। ਜਿਸ ਵਿਚ 65 ਕਰੋੜ ਦੇ ਘਪਲੇ ਦਾ ਜ਼ਿਕਰ ਕੀਤਾ ਗਿਆ ਸੀ। ਜਦੋਂਕਿ ਆਡਿਟ ਰਿਪੋਰਟ ਵਿਚ ਕਿਸੇ ਤਰ੍ਹਾਂ ਦਾ ਘਪਲਾ ਸਾਹਮਣੇ ਨਹੀਂ ਆਇਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement