ਰੰਧਾਵਾਨੇਕੋਰੋਨਾਕਾਰਨਜਾਨਗਵਾਉਣਵਾਲੇਤਿੰਨਕਰਮਚਾਰੀਆਂਦੇਪਰਵਾਰਕਮੈਂਬਰਾਂਨੂੰ2525ਲੱਖਰੁਪਏਦੀਬੀਮਾਰਾਸ਼ੀ
Published : Oct 8, 2020, 12:06 am IST
Updated : Oct 8, 2020, 12:06 am IST
SHARE ARTICLE
image
image

ਰੰਧਾਵਾ ਨੇ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਤਿੰਨ ਕਰਮਚਾਰੀਆਂ ਦੇ ਪਰਵਾਰਕ ਮੈਂਬਰਾਂ ਨੂੰ 25-25 ਲੱਖ ਰੁਪਏ ਦੀ ਬੀਮਾ ਰਾਸ਼ੀ ਸੌਂਪੀ

ਚੰਡੀਗੜ੍ਹ, 7 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਮਹਾਂਮਾਰੀ ਦੇ ਸੰਕਟ ਨੂੰ ਦੇਖਦਿਆਂ ਸਹਿਕਾਰਤਾ ਵਿਭਾਗ ਵਲੋਂ ਅਪਣੇ ਪੱਧਰ 'ਤੇ ਮੂਹਰਲੀ ਕਤਾਰ ਵਿਚ ਸੇਵਾ ਨਿਭਾਉਣ ਵਾਲੇ ਸਮੂਹ ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਦੇ ਕੀਤੇ ਬੀਮੇ ਤਹਿਤ ਤਿੰਨ ਕਰਮਚਾਰੀਆਂ ਦੀ ਕੋਵਿਡ-19 ਕਾਰਨ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਵਾਰਕ ਵਾਰਸਾਂ ਨੂੰ 25-25 ਲੱਖ ਰੁਪਏ ਦੀ ਬੀਮਾ ਕਲੇਮ ਰਾਸ਼ੀ ਸੌਂਪੀ ਗਈ।
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੋਵਿਡ ਕਾਰਨ ਜਾਨ ਗਵਾਉਣ ਵਾਲੇ ਸਹਿਕਾਰੀ ਖੰਡ ਮਿੱਲ ਨਕੋਦਰ ਦੇ ਡਿਪਟੀ ਲੇਖਾ ਅਧਿਕਾਰੀ ਦਲਜਿੰਦਰ ਸਿੰਘ ਦੀ ਪਤਨੀ ਸੁਰਿੰਦਰਜੀਤ ਮਾਰੋਕੇ, ਮਿਲਕਫ਼ੈਡ ਦੇ ਦੁੱਧ ਖ਼ਰੀਦ ਸਹਾਇਕ ਹਰਜਿੰਦਰ ਸਿੰਘ ਦੀ ਪਤਨੀ ਸੁਰਿੰਦਰ ਕੌਰ ਤੇ ਮਾਰਕਫ਼ੈੱਡ ਦੇ ਚੌਕੀਦਾਰ ਦੋਰਨ ਪ੍ਰਸਾਦ ਦੀ ਪਤਨੀ ਖੇਮ ਲਤਾ ਨੂੰ 25-25 ਲੱਖ ਰੁਪਏ ਦੇ ਚੈੱਕ ਬੀਮਾ ਕਲੇਮ ਦੀ ਰਾਸ਼ੀ ਵਜੋਂ ਸੌਂਪੇ ਗਏ।

ਸ. ਰੰਧਾਵਾ ਨੇ ਪੀੜਤ ਪ੍ਰਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਵਾਰਾਂ ਨੂੰ ਪਏ ਇਸ ਘਾਟੇ ਨੂੰ ਪੂਰਿਆ ਨਹੀਂ ਜਾ ਸਕਦਾ ਅਤੇ ਵਿਭਾਗ ਉਨ੍ਹਾਂ ਦੇ ਦੁੱਖ ਵਿਚ ਪੂਰੀ ਤਰ੍ਹਾਂ ਸ਼ਰੀਕ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਨੂੰ ਵੀ ਸਿਜਦਾ ਕਰਦਾ ਹੈ ਜਿਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਦੇ ਲੋਕਾਂ ਦੀ ਅੱਗੇ ਹੋ ਕੇ ਸੇਵਾimageimage ਕੀਤੀ।ਸੁਖਜਿੰਦਰ ਸਿੰਘ ਰੰਧਾਵਾ ਜਾਨ ਗਵਾਉਣ ਵਾਲੇ ਕਰਮਚਾਰੀਆਂ ਦੇ ਪਰਵਾਰਕ ਵਾਰਸਾਂ ਨੂੰ ਚੈੱਕ ਸੌਂਪਦੇ ਹੋਏ।     (ਸੰਤੋਖ ਸਿੰਘ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement