
ਸਿੱਧੂ ਲਈ ਪਾਰਟੀ 'ਚ ਅਜੇ ਕੋਈ ਅਹੁਦਾ ਖ਼ਾਲੀ ਨਹੀਂ : ਹਰੀਸ਼ ਰਾਵਤ
ਚੰਡੀਗੜ੍ਹ, 7 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪਾਰਟੀ 'ਚ ਕੋਈ ਨਾਰਾਜ਼ਗੀ ਨਹੀਂ ਚੱਲ ਰਹੀ ਹੈ। ਰਾਹੁਲ ਗਾਂਧੀ ਦੀ ਅਗਵਾਈ 'ਚ ਹੋਈ ਮੋਗਾ ਦੀ ਰੈਲੀ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਸ਼ਣ ਦੌਰਾਨ ਸਿੱਧੂ ਨੂੰ ਰੋਕਣ ਨੂੰ ਲੈ ਕੇ ਹਰੀਸ਼ ਰਾਵਤ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਕਿ ਇਸ 'ਚ ਰੰਧਾਵਾ ਦੀ ਕੋਈ ਵੀ ਗ਼ਲਤੀ ਨਹੀਂ ਹੈ, ਸਗੋਂ ਮੈਂ ਹੀ ਪਰਚੀ ਦੇ ਕੇ ਉਨ੍ਹਾਂ ਨੂੰ ਸਿੱਧੂ ਕੋਲ ਭੇਜਿਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਵੀ
image