ਡੇਰਾ ਪ੍ਰੇਮੀਆਂ ਵਿਰੁਧ ਨਹੀਂ ਹੋ ਸਕੇ ਦੋਸ਼ ਆਇਦ, ਵਕੀਲ ਨੇ ਲਾਈ ਨਵੀਂ ਅਰਜ਼ੀ
Published : Oct 8, 2021, 12:46 am IST
Updated : Oct 8, 2021, 12:46 am IST
SHARE ARTICLE
image
image

ਡੇਰਾ ਪ੍ਰੇਮੀਆਂ ਵਿਰੁਧ ਨਹੀਂ ਹੋ ਸਕੇ ਦੋਸ਼ ਆਇਦ, ਵਕੀਲ ਨੇ ਲਾਈ ਨਵੀਂ ਅਰਜ਼ੀ

ਕੋਟਕਪੂਰਾ, 7 ਅਕਤੂਬਰ (ਗੁਰਿੰਦਰ ਸਿੰਘ) : 24-25 ਸਤੰਬਰ 2015 ਦੀ ਦਰਮਿਆਨੀ ਰਾਤ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਅਤੇ 12 ਅਕਤੂਬਰ 2015 ਨੂੰ ਪਾਵਨ ਸਰੂਪ ਦੇ ਅੰਗ ਗਲੀਆਂ ’ਚ ਖਿਲਾਰਨ ਦੇ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀਆਂ ਵਿਰੁਧ ਫ਼ਰੀਦਕੋਟ ਦੀ ਅਦਾਲਤ ’ਚ ਦੋਸ਼ ਆਇਦ ਨਹੀਂ ਹੋ ਸਕੇ। ਐਸਆਈਟੀ ਉਕਤ ਕੇਸਾਂ ’ਚ 6 ਡੇਰਾ ਪ੍ਰੇਮੀਆਂ ਵਿਰੁਧ ਚਲਾਨ ਪੇਸ਼ ਕਰ ਚੁੱਕੀ ਹੈ। 
ਡੇਰਾ ਪ੍ਰੇਮੀਆਂ ਦੇ ਵਕੀਲ ਨੇ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਤਰਜਨੀ ਦੀ ਅਦਾਲਤ ’ਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਦੋਸ਼ ਆਇਦ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਖਿਲਾਰੇ ਗਏ ਪੱਤਰਿਆਂ ਦੀਆਂ ਤਸਵੀਰਾਂ ਦਿਤੀਆਂ ਜਾਣ ਅਤੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਦੋਸ਼ਾਂ ’ਚ ਸੱਭ ਤੋਂ ਪਹਿਲਾਂ ਗਿ੍ਰਫ਼ਤਾਰ ਕੀਤੇ ਗਏ ਰੁਪਿੰਦਰ ਸਿੰਘ ਪੰਜਗਰਾਈਂ ਅਤੇ ਉਸ ਦੇ ਭਰਾ ਜਸਵਿੰਦਰ ਸਿੰਘ ਦੀ ਫ਼ੋਨ ਰਿਕਾਰਡਿੰਗ ਦਾ ਰਿਕਾਰਡ ਮੁਹਈਆ ਕਰਵਾਇਆ ਜਾਵੇ। ਡੇਰਾ ਪ੍ਰੇਮੀਆਂ ਦੇ ਵਕੀਲ ਨੇ ਅਦਾਲਤ ’ਚ ਅਰਜ਼ੀ ਦੇ ਕੇ ਮੰਗ ਕੀਤੀ ਕਿ ਵਿਵਾਦਤ ਪੋਸਟਰ ਦੀ ਪਰਖ ਰਿਪੋਰਟ ਨਕਲ ਵੀ ਉਨ੍ਹਾਂ ਨੂੰ ਮੁਹਈਆ ਕਰਵਾਈ ਜਾਵੇ ਅਤੇ ਉਕਤ ਮਾਮਲਿਆਂ ਦੀ ਪੜਤਾਲ ਦੌਰਾਨ ਸੀ.ਬੀ.ਆਈ. ਵਲੋਂ ਜਿਹੜੇ ਗਵਾਹਾਂ ਦੇ ਬਿਆਨ ਲਿਖੇ ਗਏ ਸਨ, ਉਨ੍ਹਾਂ ਦੀਆਂ ਨਕਲਾਂ ਵੀ ਦਿਤੀਆਂ ਜਾਣ। ਅਦਾਲਤ ਨੇ ਇਸ ਮਾਮਲੇ ’ਚ ਐਸਆਈਟੀ ਨੂੰ ਅਪਣਾ ਪੱਖ ਅਦਾਲਤ ’ਚ ਲਿਖਤੀ ਤੌਰ ’ਤੇ ਰੱਖਣ ਲਈ ਕਿਹਾ ਹੈ। ਇਸ ਅਰਜ਼ੀ ਦੇ ਨਿਪਟਾਰੇ ਤੋਂ ਬਾਅਦ ਹੀ ਮੁਲਜ਼ਮਾਂ ਵਿਰੁਧ ਚਾਰਜ ਲਾਉਣ ਦੇ ਮੁੱਦੇ ’ਤੇ ਬਹਿਸ ਹੋਵੇਗੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 27 ਅਕਤੂਬਰ ਤਕ ਮੁਲਤਵੀ ਕਰ ਦਿਤੀ ਹੈ।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement