ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ 'ਚ ਪੰਜਾਬ ਭਰ ਤੋਂ ਮੰਤਰੀ, ਵਿਧਾਇਕ ਅਤੇ ਇਲਾਕਾ ਨਿਵਾਸੀਆਂ
Published : Oct 8, 2021, 7:21 am IST
Updated : Oct 8, 2021, 7:21 am IST
SHARE ARTICLE
image
image

ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ 'ਚ ਪੰਜਾਬ ਭਰ ਤੋਂ ਮੰਤਰੀ, ਵਿਧਾਇਕ ਅਤੇ ਇਲਾਕਾ ਨਿਵਾਸੀਆਂ ਨੇ ਕੀਤੀ ਸ਼ਮੂਲੀਅਤ

 ਨੇ ਕੀਤੀ ਸ਼ਮੂਲੀਅਤ

ਮੋਰਿੰਡਾ, 7 ਅਕਤੂਬਰ (ਰਾਜ ਕੁਮਾਰ ਦਸੌੜ, ਮੋਹਨ ਸਿੰਘ ਅਰੋੜਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਦੀ ਮੋਰਿੰਡਾ ਰਿਹਾਇਸ਼ ਵਿਖੇ ਉਨ੍ਹਾਂ ਦੇ ਸਪੁੱਤਰ ਨਵਜੀਤ ਸਿੰਘ ਨਵੀ ਵਿਆਹ ਸਮਾਗਮ ਵਿਚ ਪੰਜਾਬ ਭਰ ਤੋਂ ਵੱਖ-ਵੱਖ ਮਹਿਕਮਿਆਂ ਦੇ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਆਤ ਕੀਤੀ | ਇਸ ਮੌਕੇ ਵਿਸੇਸ਼ 'ਤੇ ਸੁਖਜਿੰਦਰ ਸਿੰਘ ਰੰਧਾਵਾ ਉਪ ਮੰਤਰੀ ਪੰਜਾਬ, ਬ੍ਰਹਮ ਮਹਿੰਦਰਾ ਸਿਹਤ ਮੰਤਰੀ ਪੰਜਾਬ, ਤਿ੍ਪਤ ਰਾਜਿੰਦਰ ਸਿੰਘ ਰੰਧਾਵਾ ਪੇਂਡੂ ਵਿਕਾਸ ਮੰਤਰੀ ਪੰਜਾਬ, ਭਾਰਤ ਭੂਸ਼ਣ ਆਸ਼ੂ ਖੂਰਾਕ ਮੰਤਰੀ, ਅੰਗਦ ਸਿੰਘ ਵਿਧਾਇਕ, ਕੁਲਜੀਤ ਸਿੰਘ ਜੀਰਾ ਵਿਧਾਇਕ, ਭਾਗ ਸਿੰਘ ਵਿਧਾਇਕ, ਬਲਦੇਵ ਸਿੰਘ ਕੰਗ ਸਾਬਕਾ ਵਿਧਾਇਕ, ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਸ੍ਰੀ ਵਿਜੇ ਸ਼ਰਮਾ ਟਿੰਕੂ, ਡਾ. ਮਨੋਹਰ ਸਿੰਘ, ਸੁਖਦੇਵ ਸਿੰਘ ਆਦਿ ਨੇ ਸ਼ਮੂਲੀਆਤ ਕੀਤੀ | ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਸ ਉਪਰੰਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਅਵਤਾਰ ਸਿੰਘ ਟਿੱਬੀ ਸਾਹਿਬ, ਕਮਲਜੀਤ ਕੌਰ ਸੋਲਖੀਆਂ, ਬੰਤ ਸਿੰਘ ਕਲਾਰਾਂ ਪ੍ਰਧਾਨ ਗ੍ਰਾਮ ਪੰਚਾਇਤ ਯੂਨੀਅਨ ਬਲਾਕ ਮੋਰਿੰਡਾ, ਗੁਰਵਿੰਦਰ ਸਿੰਘ ਕਕਰਾਲੀ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ, ਵਾਈਸ; ਚੇਅਰਮੈਨ, ਚਰਨਜੀਤ ਡੇਅਰੀ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਬਚਨ ਲਾਲ ਵਰਮਾ, ਸ੍ਰੀ ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਮੋਰਿੰਡਾ ਪ੍ਰੈੱਸ ਕਲੱਬ ਦੇ ਪ੍ਰਧਾਨ ਕਰਨੈਲਜੀਤ ਸਿੰਘ ਅਤੇ ਸਮੂਹ ਪੱਤਰਕਾਰ ਭਾਈਚਾਰਾ, ਹਰਜੋਤ ਸਿੰਘ ਢੰਗਰਾਲੀ, ਗੁਰਸੇਵਕ ਸਿੰਘ ਸਮਾਣਾ, ਸੋਨੂੰ ਦੱਤ, ਜਸਬੀਰ ਸਿੰਘ ਪੀ.ਏ., ਠੇਕੇਦਾਰ ਅਜੇ ਕੁਮਾਰ ਰਿੰਕੂ ਆਦਿ ਤੋਂ ਇਲਾਵਾ ਇਲਾਕੇ ਭਰ ਦੇ ਪੰਚ-ਸਰਪੰਚ ਅਤੇ ਵੱਖ-ਵੱਖ ਸਮਾਜਕ, ਰਾਜਨੀਤਕ ਅਤੇ ਧਾਰਮਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ | 
ਕੈਪਸ਼ਨ- ਮੋਰਿੰਡਾ ਵਿਖੇ ਵਿਆਹ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਸਰਕਾਰ ਦੇ ਮੰਤਰੀ ਅਤੇ ਇਲਾਕਾ ਨਿਵਾਸੀ |     
ਨੋਟ :ਇਸ ਸਬੰਧੀ ਫੋਟੋ 7 ਦਸੌੜ ਮਿੋਰੰਡਾ 05 'ਤੇ ਭੇਜੀ ਹੈ ਜੀ |   
 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement