
ਕੇਂਦਰ ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅਤਿਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।
Charanjit Singh Channi
ਹੋਰ ਪੜ੍ਹੋ: ਲਖੀਮਪੁਰ ਘਟਨਾ ’ਤੇ ਸੁਪਰੀਮ ਕੋਰਟ ਦੀ UP ਸਰਕਾਰ ਨੂੰ ਝਾੜ, ‘ਅਸੀਂ ਜਾਂਚ ਤੋਂ ਸੰਤੁਸ਼ਟ ਨਹੀਂ’
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂ ਜੋ ਲੋਕ ਅੱਤਵਾਦ ਪ੍ਰਭਾਵਿਤ ਸੂਬੇ ਵਿੱਚ ਵੱਖ-ਵੱਖ ਵੱਖਵਾਦੀਆਂ ਦੀਆਂ ਧਮਕੀਆਂ ਤੇ ਡਰ ਦੇ ਬੇਯਕੀਨੀ ਵਾਲੇ ਮਾਹੌਲ ਵਿਚ ਰਹਿ ਰਹੇ ਹਨ।
Principal and teacher Shot Dead in Srinagar
ਹੋਰ ਪੜ੍ਹੋ: ਕਿਸਾਨਾਂ ਨੂੰ ਡਾਂਗਾ ਮਾਰਨ ਵਾਲੇ ਬਿਆਨ ’ਤੇ CM ਖੱਟਰ ਦਾ ਸਪਸ਼ਟੀਕਰਨ
ਉਨ੍ਹਾਂ ਨੇ ਅਜਿਹੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਮਸ਼ੀਨਰੀ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ ਜਿਨ੍ਹਾਂ ਨੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਲਈ ਮਨੁੱਖਤਾ ਵਿਰੁੱਧ ਅਜਿਹੇ ਘਿਨਾਉਣੇ ਕਾਰੇ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਜੁਅੱਰਤ ਨਾ ਕਰੇ ਅਤੇ ਇਸ ਘਟਨਾ ਦੀ ਸਾਰਿਆਂ ਨੂੰ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਨੀ ਚਾਹੀਦੀ ਹੈ।
Punjab CM Charanjit Channi
ਹੋਰ ਪੜ੍ਹੋ: UNESCO ਦੀ ਰਿਪੋਰਟ ਵਿਚ ਖੁਲਾਸਾ, ਪੰਜਾਬ ਦੇ ਸਕੂਲਾਂ ਵਿਚ ਕੁੱਲ 4442 ਅਧਿਆਪਕਾਂ ਦੀਆਂ ਅਸਾਮੀਆਂ ਖਾਲੀ
ਮੁੱਖ ਮੰਤਰੀ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿਚ ਗ਼ਮਗੀਨ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਪ੍ਰਸ਼ਾਸਨ ਦੇਣ ਦੇ ਆਦੇਸ਼ ਦਿੱਤੇ ਜਾਣ। ਦੁੱਖ ਵਿਚ ਡੁੱਬੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੰਨੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।