ਮਾੜੀਆਂ ਆਰਥਿਕ ਨੀਤੀਆਂ ਸਦਕਾ ਅਸਮਾਨ ਛੂੰਹਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜਿਆ- ਰੰਧਾਵਾ
Published : Oct 8, 2021, 3:26 pm IST
Updated : Oct 8, 2021, 3:26 pm IST
SHARE ARTICLE
Deputy CM Sukhjinder Randhawa
Deputy CM Sukhjinder Randhawa

ਉਪ ਮੁੱਖ ਮੰਤਰੀ ਨੇ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ 300 ਰੁਪਏ ਵਧਾਉਣ ਉਤੇ ਭਾਜਪਾ ਸਰਕਾਰ ਨੂੰ ਆੜੇ ਹੱਥੀ ਲਿਆ

 

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਸਦਕਾ ਨਿੱਤ ਦਿਨ ਅਸਮਾਨ ਛੂੰਹਦੀ ਮਹਿੰਗਾਈ ਦੇ ਮੁੱਦੇ ਉਤੇ ਐਨ.ਡੀ.ਏ. ਸਰਕਾਰ ਨੂੰ ਆੜੇ ਹੱਥੀਂ ਲਿਆ।

 

 

Sukhjinder RandhawaSukhjinder Randhawa

 

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਚ ਐਲ.ਪੀ.ਜੀ. ਗੈਸ ਦੀ ਕੀਮਤ ਵਿੱਚ 300 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਲੱਕ ਹੀ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਵੀ ਉਸ ਸਮੇਂ ਦੌਰਾਨ ਕੀਤਾ ਹੈ ਜਦੋਂ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਸੰਕਟ ਵਿੱਚ ਹਨ ਅਤੇ ਕੋਵਿਡ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਝੰਬੀ ਅਰਥ ਵਿਵਸਥਾ ਨਾਲ ਹਰ ਵਰਗ ਆਰਥਿਕ ਦੁਸ਼ਵਾਰੀਆਂ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਇਹ ਵਾਧਾ ਹੋਰ ਵੀ ਮਾਰੂ ਹੈ ਕਿਉਂਕਿ ਇਸ ਨਾਲ ਦੇਸ਼ ਦੇ ਹਰ ਵਰਗ ਦਾ ਪਰਿਵਾਰ ਜੁੜਿਆ ਹੈ। 

 

 

Sukhjinder Randhawa Sukhjinder Randhawa

ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਨਵੰਬਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 600 ਰੁਪਏ ਦੇ ਕਰੀਬ ਸੀ ਜਿਸ ਵਿੱਚ ਕੇਂਦਰ ਸਰਕਾਰ ਲਗਾਤਾਰ ਵਾਧਾ ਕਰਦੀ ਹੋਈ ਹੁਣ 900 ਰੁਪਏ ਉਤੇ ਲੈ ਆਈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਗੈਸ ਸਿਲੰਡਰ ਦੀ ਕੀਮਤ ਦੋਗੁਣੀ ਤੋਂ ਵੱਧ ਕਰ ਦਿੱਤੀ ਹੈ। ਮਈ 2014 ਵਿੱਚ ਇਹ ਕੀਮਤ 400 ਰੁਪਏ ਦੇ ਕਰੀਬ ਸੀ। 

LPG Price HiKELPG Price HiKE

 

ਉਪ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਗੈਸ ਸਿਲੰਡਰ ਨਹੀਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਪਿਛਲੇ ਸੱਤ ਸਾਲਾਂ ਵਿੱਚ ਅਥਾਹ ਵਾਧਾ ਹੋਇਆ ਹੈ ਜਿਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਰੰਧਾਵਾ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਉਤੇ ਚੁਟਕੀ ਲੈਂਦਿਆਂ ਆਖਿਆ ਕਿ ਯੂ.ਪੀ.ਏ. ਸਰਕਾਰ ਵੇਲੇ ਤੇਲ ਜਾਂ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧੇ ਉਤੇ ਆਪੇ ਤੋਂ ਬਾਹਰ ਹੋਣ ਵਾਲੇ ਭਾਜਪਾ ਆਗੂ ਅੱਜ ਲੱਕ ਤੋੜ ਮਹਿੰਗਾਈ ਦੇ ਦੌਰ ਵਿੱਚ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮਾੜੀਆਂ ਆਰਥਿਕ ਨੀਤੀਆਂ ਨਾਲ ਅੱਜ ਪੂਰਾ ਦੇਸ਼ ਐਨ.ਡੀ.ਏ. ਸਰਕਾਰ ਨੂੰ ਕੋਸ ਰਿਹਾ ਹੈ।

 

Deputy CM Sukhjinder RandhawaDeputy CM Sukhjinder Randhawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM

Dancer Simar Sandhu ਦਾ Exclusive ਖੁਲਾਸਾ - 'ਗਲਾਸ ਸੁੱਟਣ ਵਾਲੇ ਮੁੰਡੇ ਨੇ ਦਿੱਤੀ ਖੁਦਕੁਸ਼ੀ ਦੀ ਧਮਕੀ'

16 Apr 2024 11:04 AM
Advertisement